Loading Now

ਹੋਲੇ ਮਹੱਲੇ ਮੌਕੇ 3 ਅਤੇ 4 ਮਾਰਚ ਨੂੰ ਲਗਾਇਆ ਜਾਵੇਗਾ ਦਸਤਾਰਾਂ ਦਾ ਲੰਗਰ

ਹੋਲੇ ਮਹੱਲੇ ਮੌਕੇ 3 ਅਤੇ 4 ਮਾਰਚ ਨੂੰ ਲਗਾਇਆ ਜਾਵੇਗਾ ਦਸਤਾਰਾਂ ਦਾ ਲੰਗਰ

ਰੂਪਨਗਰ, 28 ਫਰਵਰੀ – ਦਸਤਾਰ ਖੇਤਰ ਵਿੱਚ ਪਿਛਲੇ ਲੰਮੇ ਸਮੇਂ ਤੋਂ ਦਸਤਾਰ ਦਾ ਸੁਨੇਹਾ ਘਰ ਘਰ ਤੱਕ ਪਹੁੰਚਣ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ਮੌਕੇ ਨੋਜਵਾਨਾਂ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ “ਆਓ ਦਸਤਾਰਾਂ ਸਜਾਈਏ” ਮੁਹਿੰਮ ਤਹਿਤ ਦਸਤਾਰ ਸਿਖਲਾਈ ਕੈਂਪ ਤੇ ਲੰਗਰ ਦਸਤਾਰਾਂ ਮਿਤੀ 3 ਤੇ 4 ਮਾਰਚ ਨੂੰ ਨੇੜੇ ਦੀਵਾਨ ਹਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਜਾ ਰਹੇ ਹਨ।

ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਦੱਸਿਆ ਕਿ ਖਾਲਸੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲੇ ਮਹੱਲੇ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਮਿਤੀ 3 ਤੋਂ 4 ਮਾਰਚ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਦਿਵਾਨ ਹਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੌਰਾਨ ਦਸਤਾਰ ਅਤੇ ਦੁਮਾਲੇ ਦੀ ਹਰ ਪ੍ਰਕਾਰ ਦੀ ਸਿਖਲਾਈ ਪੰਜਾਬ ਦੇ ਉੱਚ ਕੋਟੀ ਦੇ ਦਸਤਾਰ ਕੋਚਾਂ ਵੱਲੋਂ ਦਿੱਤੀ ਜਾਵੇਗੀ ਉਥੇ ਹੀ ਜੋ ਨੋਜਵਾਨ ਸਾਬਤ ਸੂਰਤ ਹੋਣ ਤੇ ਪੱਕੇ ਤੌਰ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨ ਗਏ ਉਨਾ ਨੂੰ ਸੰਸਥਾ ਵੱਲੋਂ ਦਸਤਾਰ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਦਸਤਾਰ ਸਿਖਲਾਈ ਕੈਂਪ ਲਗਾਉਣ ਦਾ ਮਕਸਦ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਤੇ ਦਸਤਾਰ ਪ੍ਰਤੀ ਜਾਗਰੂਕ ਕਰਨਾ। ਇਸ ਮੌਕੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਸਤਾਰ ਸਿਖਲਾਈ ਕੈਂਪ ਦਾ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ ਲੰਮੇ ਸਮੇਂ ਦਸਤਾਰ ਦਾ ਪ੍ਰਚਾਰ ਕਰ ਰਹੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕਾਰਜ ਬਹੁਤ ਸ਼ਲਾਘਾਯੋਗ ਹਨ ਸੰਸਥਾਂ ਦੇ ਉਪਰਾਲੇ ਨਾਲ ਵੱਡੀ ਪੱਧਰ ਤੇ ਨੌਜਵਾਨ ਪੀੜ੍ਹੀ ਦਸਤਾਰ ਨਾਲ ਜੁੜ ਰਹੀ ਹੈ।

Share this content:

Post Comment