Loading Now

 ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/ਡਾ. ਸ.ਸ ਛੀਨਾ

 ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/ਡਾ. ਸ.ਸ ਛੀਨਾ

ਲਾਹੌਰ ਦੇ ਕੇਂਦਰੀ ਰੇਲਵੇ ਸਟੇਸ਼ਨ ਦੇ ਬਿਲਕੁਲ ਨਾਲ ਸਥਿਤ ਗੁਰਦੁਆਰਾ ਸਿੰਘ ਸਿੰਘਣੀਆਂ ਵਿੱਚ ਮੈਂ ਠਹਿਿਰਆ ਹੋਇਆ ਸਾਂ ਗੁਰਦੁਆਰੇ ਦੀ ਬਹੁਤ ਖੂਬਸੂਰਤ ਇਮਾਰਤ ਵਿਚ ਇਕ ਗੈਸਟ ਹਾਊਸ ਬਣਿਆ ਹੋਇਆ ਹੈ ਜਿਸ ਨੂੰ ਵਿਦੇਸ਼ੀ ਸਿੱਖਾਂ ਖ਼ਾਸ ਕਰਕੇ ਇੰਗਲੈਂਡ ਦੇ ਸਿੱਖਾਂ ਨੇ ਯਾਤਰੀਆਂ ਲਈ ਬਣਵਾਇਆ ਹੈ ਦੱਸਿਆ ਜਾਂਦਾ ਹੈ ਕਿ ਇਸ ਇਤਿਹਾਸਿਕ ਜਗ੍ਹਾ ਨੂੰ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਇੱਕ ਮੁਕੱਦਮੇਂ ਵਿੱਚ ਆਪਣਾ ਹੱਕ ਜਤਾ ਕੇ ਲਿਆ ਸੀ ਉਸ ਸਮੇਂ ਮੇਰੇ ਨਾਲ ਅੰਮ੍ਰਿਤਸਰ ਤੋਂ ਹੀ ਦੋ ਹੋਰ ਪ੍ਰੀਵਾਰ ਵੀ ਇਸ ਗੁਰਦੁਆਰੇ ਵਿੱਚ ਠਹਿਰੇ ਹੋਏ ਸਨ ਸਾਡੇ ਕੋਲ ਵਾਪਸੀ ਤੇ ਆਉਣ ਲਈ ਸਿਰਫ਼ ਇੱਕ ਰੇਲ ਗੱਡੀ ਦਾ ਹੀ ਸਾਧਨ ਸੀ

ਅਸੀਂ ਵਾਹਗੇ ਤੋਂ ਪੈਦਲ ਕੇ ਬਾਰਡਰ ਪਾਰ ਨਹੀਂ ਸਾਂ ਕਰ ਸਕਦੇ ਕਿਉਂ ਜੋ ਪੈਦਨ ਲੰਘਣ ਲਈ ਇੱਕ ਵੱਖਰੀ ਇਜਾਜਤ ਚਾਹੀਦੀ ਸੀ ਜੋ ਸਾਡੇ ਕੋਲ ਨਹੀਂ ਸੀ ਅੱਜ ਤੋਂ ਬਾਅਦ ਜਦ ਫਿਰ ਗੱਡੀ ਆਉਣੀ ਤੇ ਜਾਣੀ ਸੀ ਉਸ ਦਿਨ ਤੱਕ ਸਾਡਾ ਵੀਜ਼ਾ ਖ਼ਤਮ ਹੋ ਜਾਣਾ ਸੀ, ਜਿਸ ਕਰਕੇ ਸਾਨੂੰ ਹੋਰ ਉਲਝਨਾਂ ਵਿੱਚੋਂ ਲੰਘਣਾ ਪੈਣਾ ਸੀ ਇਸ ਲਈ ਜਿਸ ਦਿਨ ਸਵੇਰੇ ਮੈਂ ਵਾਪਿਸ ਅੰਮ੍ਰਿਤਸਰ ਆਉਣਾ ਸੀ ਮੈਂ ਰਾਤ ਨੂੰ ਹੀ ਇਸ ਬਾਰੇ ਬਹੁਤ ਸੁਚੇਤ ਸਾਂ ਕਿ ਗੱਡੀ ਨਾ ਲੰਘ ਜਾਵੇ ਸ਼ਾਮ ਨੂੰ ਮੇਰੇ ਕੋਲ ਇੱਕ ਵਿਅਕਤੀ ਆਇਆ ਜੋ ਅੰਮ੍ਰਿਤਸਰ ਯੂਨੀਵਰਸਿਟੀ ਦੀ ਕਿਸੇ ਪ੍ਰੋਫ਼ੈਸਰ ਔਰਤ ਦਾ ਵਾਕਫ਼ ਸੀ ਅਤੇ ਉਸ ਨੇ ਮੈਨੂੰ ਦੋ ਵੱਡੇਵੱਡੇ ਪੈਕਟ ਦਿੱਤੇ ਜਿੰਨਾਂ ਵਿੱਚੋਂ ਇੱਕ ਉਸ ਪ੍ਰੋਫੈਸਰ ਨੂੰ ਦੇਣਾ ਸੀ ਅਤੇ ਇੱਕ ਮੇਰੇ ਲਈ ਸੀ

 

pic-2  ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/ਡਾ. ਸ.ਸ ਛੀਨਾ

ਜਦੋਂ ਉਸ ਨੇ ਇਹ ਦੱਸਿਆ ਕਿ ਇੱਕ ਦੋ ਕੇਕ ਹਨ ਤਾਂ ਮੈਨੂੰ ਆਪਣੀ ਪੜ੍ਹੀ ਲਿਖੀ ਜਮਾਤ ਦੀ ਸਿਆਣਪ, ਜਿੰਦਾਦਿਲੀ ਅਤੇ ਵਾਹਗੇ ਵਾਲੀ ਲਕੀਰ ਨੂੰ ਪਾਰ ਕਰਨ ਲਈ ਸਮਾਨ ਦੀ ਚੋਣ ਸਬੰਧੀ ਸੋਚ ਤੇ ਕਈ ਸ਼ੰਕੇ ਪੈਦਾ ਹੋਏ ਉਹ ਦੋਵੇਂ ਕੇਕ ਮੈਂ ਰੱਖ ਤਾਂ ਲਏ ਪਰ ਬਾਅਦ ਵਿੱਚ ਰੇਲਵੇ ਸਟੇਸ਼ਨਤੇ ਪਹੁੰਚਣ ਤੱਕ ਕਈ ਵਾਰ ਉਹਨਾਂ ਨੂੰ ਨਾਲ ਲਿਆਉਣ ਜਾਂ ਉਥੇ ਛੱਡ ਆਉਣ ਦੀ ਦੁਚਿਤੀ ਵਿੱਚ ਰਿਹਾ ਕਿਉਂ ਜੋ ਜਿੰਨਾਂ ਅਕਾਰ ਮੇਰੇ ਬਰੀਫਕੇਸ ਦਾ ਸੀ ਉਨ੍ਹਾਂ ਹੀ ਇੰਨਾਂ ਦੋ ਕੇਕਾਂ ਦਾ ਸੀ, ਜਿਸ ਨੂੰ ਉਹ ਅੰਮ੍ਰਿਤਸਰ ਦੇ ਪ੍ਰੋਫ਼ੈਸਰ ਲਈ ਤੋਹਫ਼ੇ ਦੇ ਤੌਰਤੇ ਭੇਜ ਰਿਹਾ ਸੀ

ਮੈਂ ਸਵੇਰੇ ਪੈਦਨ ਹੀ ਸਟੇਸ਼ਨਤੇ ਪਹੁੰਚ ਗਿਆ ਅਤੇ ਅਟਾਰੀ ਦੀ ਟਿਕਟ ਲੈ ਕੇ ਸੱਜੇ ਹੱਥ ਵਾਲੇ ਪਲੇਟਫਾਰਮ ਵੱਲ ਗਿਆ ਅਜੇ ਬਹੁਤ ਹੀ ਥੋੜੇ ਜਿਹੇ ਲੋਕ ਆਏ ਸਨ ਗੱਡੀ ਪਲੇਟਫਾਰਮਤੇ ਲੱਗੀ ਹੋਈ ਸੀ, ਮੈਂ ਆਪਣਾ ਸਮਾਨ ਗੱਡੀ ਦੀ ਸੀਟਤੇ ਰੱਖ ਕੇ ਪਲੇਟਫਾਰਮ ਦੀ ਰੌਣਕ ਅਤੇ ਜਾਣ ਵਾਲੇ ਵਿਅਕਤੀਆਂ ਵੱਲ ਵੇਖਣ ਲਈ ਬਾਹਰ ਕੇ ਖੜ੍ਹਾ ਹੋ ਗਿਆ ਕੁਝ ਚਿਰ ਬਾਅਦ ਹੀ ਮੇਰੇ ਨਾਲ ਗੁਰਦੁਆਰੇ ਵਿੱਚ ਰਹਿ ਰਿਹਾ ਪਰਿਵਾਰ ਵੀ ਕੇ ਇੱਕ ਡੱਬੇ ਵਿੱਚ ਵੜ ਗਿਆ ਜ਼ਿਆਦਾਤਰ ਯਾਤਰੀ ਪਾਕਿਸਤਾਨ ਤੋਂ ਭਾਰਤ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਨ ਜਾਂ, ਪਹਿਲਾਂ ਭਾਰਤ ਤੋਂ ਪਾਕਿਸਤਾਨ ਵਿੱਚ ਰਹਿ ਰਹੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਵਾਲੇ ਜਾਪਦੇ ਸਨ, ਜੋ ਉਨ੍ਹਾਂ ਦੇ ਪਹਿਰਾਵੇ ਅਤੇ ਗੱਲਬਾਤ ਤੋਂ ਲੱਗ ਰਿਹਾ ਸੀ ਹੌਲੀਹੌਲੀ ਸਟੇਸ਼ਨਤੇ ਕਾਫ਼ੀ ਭੀੜ ਹੋ ਰਹੀ ਸੀ ਪਰ ਹਰ ਇੱਕ ਜਾਣ ਵਾਲੇ ਦੇ ਨਾਲ ਤਕਰੀਬਨ ਉਨੇ ਹੀ ਉਹਨਾਂ ਨੂੰ ਰੁਖਸਤ ਕਰਨ ਵਾਲੇ ਜਾਪਦੇ ਸਨ

ਫਿਰ ਇੱਕ ਵੱਡਾ ਗਰੁੱਪ ਜਿਸ ਵਿੱਚ ਔਰਤਾਂ, ਮਰਦ ਅਤੇ ਬੱਚੇ ਸਨ, ਉਹਨਾਂ ਨੇ ਬੜੇ ਸਧਾਰਣ ਜਿਹੇ ਕੱਪੜੇ ਪਾਏ ਹੋਏ ਸਨ, ਇਕੱਠੇ ਹੀ ਰਹੇ ਸਨ ਅਤੇ ਉਹਨਾਂ ਦੇ ਵਿੱਚ ਇੱਕ ਸਿੱਖ ਸਰਦਾਰ, ਕੋਈ 6 ਕੁ ਫੁੱਟ ਉਚਾਈ ਅਤੇ ਕਾਫ਼ੀ ਚੰਗੀ ਸਿਹਤ ਵਾਲਾ ਕੋਈ 70 ਕੁ ਸਾਲ ਦੀ ਉਮਰ, ਹੱਥ ਵਿੱਚ ਇੱਕ ਕੱਪੜੇ ਦਾ ਵੱਡਾ ਸਾਰਾ ਥੈਲਾ ਲੈ ਕੇ ਰਿਹਾ ਸੀ

ਉਹਨਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੇਰੇ ਕੋਲ ਕੇ ਮੈਨੂੰ ਜੱਫੀ ਪਾ ਲਈ ਅਤੇ ਬੜੀ ਅਪਣੱਤ ਨਾਲ ਕਹਿਣ ਲੱਗੀ, “ਇਸ ਆਪਣੇ ਵੀਰ ਨੂੰ ਵੀ ਨਾਲ ਲੈ ਜਾ, ਰਸਤੇ ਵਿੱਚ ਇਸ ਦਾ ਖ਼ਿਆਲ ਰੱਖੀਂਉਸਦੇ ਕਹਿਣ ਦਾ ਢੰਗ ਇਸ ਤਰ੍ਹਾਂ ਸੀ ਜਿਵੇਂ ਉਹ ਮੈਨੂੰ ਸਦੀਆਂ ਤੋਂ ਜਾਣਦੀ ਹੋਵੇ ਪਰ ਮੈਂ ਅਜੇ ਉਸ ਵਕਤ ਤੱਕ ਉਹਨਾਂ ਬਾਰੇ ਕੁਝ ਵੀ ਨਹੀਂ ਸਾਂ ਸਮਝ ਸਕਿਆ ਇਸ ਦੇ ਨਾਲ ਉਹਨਾਂ ਰੁਖਸਤ ਕਰਨ ਵਾਲਿਆਂ ਵਿੱਚੋਂ ਮਰਦਾਂ ਅਤੇ ਲੜਕਿਆਂ ਨੇ ਮੇਰੇ ਨਾਲ ਹੱਥ ਮਿਲਾਏ ਅਤੇ ਉਹ ਸਿੱਖ ਸਰਦਾਰ ਵੀ ਕੇ ਮਿਿਲਆ

ਕਿਥੇ ਜਾਣਾ ਹੈ ਤੁਸਾਂ?” “ਅੰਮ੍ਰਿਤਸਰ ਮੈਂ ਜਵਾਬ ਦਿੱਤਾ ਅਤੇ ਨਾਲ ਹੀ ਬੜੀ ਉਤਸੁਕਤਾ ਨਾਲ ਪੁੱਛਣ ਲੱਗ ਪਿਆ ਕਿ ਤੁਸੀਂ ਕਦੋਂ ਆਏ ਸੀ? ਕਿਥੋਂ ਆਏ ਅਤੇ ਇਹ ਸਭ ਲੋਕ ਕੌਣ ਹਨ?

ਮੈਂ ਮੋਗੇ ਦੇ ਲਾਗੇ ਇੱਕ ਪਿੰਡ ਤੋਂ ਹਾਂ, ਇਹ ਮੇਰੀ ਭੂਆ ਅਤੇ ਉਹ ਦੋਵੇਂ ਮੇਰੀਆਂ ਸਕੀਆਂ ਭੈਣਾਂ ਹਨ ਉਹ ਮੇਰਾ ਭਣਵਈਆ ਹੈ, ਇਹ ਲੜਕੇ ਮੇਰੇ ਭਣੇਵੇ ਹਨ, ਇਹ ਮੇਰੀਆਂ ਭੈਣਾਂ ਹਨ, ਇਹ ਮੇਰੀਆਂ ਭਣੇਵੀਆਂ ਹਨ ਅਤੇ ਇਹ ਮੇਰੀ ਭਣੇਵੀ ਦਾ ਪਤੀ ਹੈ ਅਤੇ ਉਹ ਦੂਰ ਖੜ੍ਹੇ ਮੇਰੀ ਭੂਆ ਦੇ ਜਵਾਈ, ਮੇਰੇ ਭਣਵਈਏ ਹਨ

ਇੰਨੇ ਨੂੰ ਉਹ ਦੂਰ ਖੜੋਤੇ ਉਸ ਦੀ ਭੂਆ ਦੇ ਜਵਾਈ ਵੀ ਮੇਰੇ ਕੋਲ ਗਏ ਅਤੇ ਮੈਨੂੰ ਮਿਲੇ ਪਰ ਮੈਨੂੰ ਇਹ ਸਭ ਕੁਝ ਜਾਨਣ ਦੀ ਉਤਸੁਕਤਾ ਵਧਦੀ ਗਈ ਪਰ ਮੈਂ ਉਹ ਸਮਾਂ ਅਜੇ ਯੋਗ ਨਾ ਸਮਝਿਆ ਪਰ ਮੈਨੂੰ ਇੰਨੀ ਕੁ ਸਮਝ ਤਾਂ ਲੱਗ ਗਈ ਸੀ ਕਿ ਇਹ ਇਕ ਵਿਛੜਿਆ ਪਰਿਵਾਰ ਹੈ ਫਿਰ ਦਲੀਪ ਸਿੰਘ ਆਪ ਹੀ ਦੱਸਣ ਲੱਗ ਪਿਆ, ਮੈਂ ਆਪਣੀ ਭੂਆ ਅਤੇ ਭੈਣ ਨੂੰ 59 ਸਾਲਾਂ ਤੋਂ ਬਾਅਦ ਮਿਿਲਆ ਹਾਂ ਅਤੇ ਇਸ ਮਿਲਣ ਲਈ ਕਿੰਨੀਆਂ ਕੋਸ਼ਿਸ਼ਾਂ ਕੀਤੀਆਂ ਹਨ, ਇਹ ਮੈਂ ਹੀ ਜਾਣਦਾ ਹਾਂ ਅਤੇ ਹੁਣ ਅੱਗੋਂ ਕਿਥੇ ਮਿਲਣਾ ਹੈ………”

ਉਸ ਦੀ ਭੈਆ ਬਾਰਬਾਰ ਉਸ ਨੂੰ ਜਫੀਆਂ ਪਾ ਰਹੀ ਸੀ, “ਮੇਰੇ ਪੇਕਿਆਂ ਦੀ ਨਿਸ਼ਾਨੀ ਪਰ ਹੁਣ ਕਦੋਂ ਮਿਲਾਂਗੇ?” ਉਸ ਦੀਆਂ ਦੋਵੇਂ ਛੋਟੀਆਂ ਭੈਣਾਂ ਉਸ ਨੂੰ ਬਾਰਬਾਰ ਮਿਲ ਰਹੀਆਂ ਸਨ, “ਭਾ ਜੀ ਆਪਣੇ ਪੋਤਰੇ ਦੇ ਵਿਆਹ ਦਾ ਕਾਰਡ ਭੇਜ ਦੇਣਾ, ਅਸੀਂ ਵੀਜਾ ਲੈ ਕੇ ਜ਼ਰੂਰ ਆਵਾਂਗੀਆਂ, ਵਿਆਹ ਤੋਂ ਬਹੁਤ ਦਿਨ ਪਹਿਲਾਂ ਕਾਰਡ ਭੇਜਣਾ, ਬਹੁਤ ਸਮਾਂ ਲੱਗ ਜਾਂਦਾ ਹੈ ਵੀਜਾ ਲੈਣ ਲਈ, ਇਸਲਾਮਾਬਾਦ ਤੋਂ ਵੀਜਾ ਮਿਲਦਾ ਹੈ, ਬੜੀ ਕੋਸ਼ਿਸ਼ ਕਰਨੀ ਪੈਂਦੀ ਹੈਤੁਸੀਂ ਕਦੋਂ ਆਏ ਸੀ?” “ਤਿੰਨ ਚਾਰ ਦਿਨ ਹੋਏ ਹਨਕਿਸ ਜਗਾਹ ਤੋਂ ਆਏ ਹੋ?” ਦੂਸਰਾ ਪੁੱਛ ਰਿਹਾ ਸੀਕਿੰਨੀ ਦੂਰ ਹੈ ਅੰਮ੍ਰਿਤਸਰ, ਲਾਹੌਰ ਤੋਂ, ਕਦੋਂ ਪਹੁੰਚ ਜਾਉਗੇ

ਉਹ ਸੁਆਲ ਜ਼ਿਆਦਾ ਪੁੱਛ ਰਹੇ ਸਨ ਅਤੇ ਮੇਰੇ ਜਵਾਬ ਦੇਣ ਤੋਂ ਪਹਿਲਾਂ ਜਾਂ ਮੇਰੇ ਵੱਲੋਂ ਕੁਝ ਪੁੱਛਣ ਤੋਂ ਪਹਿਲਾਂ ਹੀ ਉਹ ਹੋਰ ਸੁਆਲ ਕਰ ਦਿੰਦੇ ਸਨ ਪਰ ਮੈਂ ਉਹਨਾਂ ਕੋਲੋਂ ਬਹੁਤ ਕੁਝ ਪੁੱਛਣਾ ਚਾਹੁੰਦਾ ਸਾਂ

ਕਿਹੜੀ ਜਗਾਹ ਤੋਂ ਆਏ ਹੋਵੱਖਵੱਖ ਪਿੰਡਾਂ ਤੋਂ, ਸਾਰੇ ਹੀ ਰਿਸ਼ਤੇਦਾਰ ਵੱਖਵੱਖ ਪਿੰਡਾਂ ਵਿੱਚ ਰਹਿੰਦੇ ਸਨ ਅਤੇ ਛੋਟੀ ਕ੍ਰਿਸਾਨੀ ਨਾਲ ਸੰਬੰਧਿਤ ਸਨ ਦਲੀਪ ਸਿੰਘ ਅਤੇ ਉਹਨਾਂ ਦੇ ਪਰਿਵਾਰ ਬਾਰੇ ਉਹਨਾਂ ਦੇ ਭਣਵਈਏ, ਬਹੁਤ ਕੁਝ ਸੁਣਦੇ ਤਾਂ ਰਹੇ ਸਨ ਪਰ ਮਿਲੇ ਪਹਿਲੀ ਵਾਰ ਸਨਸਾਡਾ ਪ੍ਰਾਹੁਣਾ (ਦਲੀਪ ਸਿੰਘ) ਸ਼ਰਾਬ ਦਾ ਬਹੁਤ ਸ਼ੁਕੀਨ ਸੀ, ਸਾਡੇ ਵਿੱਚੋਂ ਕੋਈ ਵੀ ਨਹੀਂ ਪੀਂਦਾ ਪਰ ਅਸੀਂ ਰੋਜ਼ਾਨਾ ਹੀ ਇਸ ਲਈ ਇੰਤਜ਼ਾਮ ਕਰਦੇ ਰਹੇ ਹਾਂ, ਇਥੇ ਇਸ ਦਾ ਇੰਤਜ਼ਾਮ ਕਰਨਾ ਪੈਂਦਾ ਹੈ, ਖੁੱਲ੍ਹੀ ਨਹੀਂ ਮਿਲਦੀ ਹਰ ਘਰ ਵਿੱਚ ਇਸ ਦਾ ਸੁਆਗਤ ਹੁੰਦਾ ਰਿਹਾ ਹੈ ਪਤਾ ਹੀ ਨਹੀਂ ਲੱਗਾ ਕਿ ਇਹ 13 ਦਿਨ ਕਿਵੇਂ ਨਿਕਲ ਗਏ ਹਨ, ਇਸ ਤਰ੍ਹਾਂ ਲੱਗਦਾ ਹੈ ਜਿਵੇਂ ਕੱਲ੍ਹ ਇਸ ਨੂੰ ਲਾਹੌਰੋਂ ਲੈ ਕੇ ਗਏ ਸਾਂ ਅਤੇ ਅੱਜ ਛੱਡਣ ਵੀ ਗਏ ਹਾਂ ਅਜੇ ਤਾਂ ਅਸੀਂ ਇਸ ਦੇ ਪੂਰੇ ਪਰਿਵਾਰ ਬਾਰੇ ਵਾਕਫੀ ਵੀ ਨਹੀਂ ਕਰ ਸਕੇ, ਇਸ ਨੂੰ ਪਹਿਲੀ ਵਾਰ ਮਿਲੇ ਹਾਂ, ਇੰਨਾਂ ਦੇ ਲੜਕੇ, ਲੜਕੀਆਂ, ਪੋਤਰੇ, ਪੋਤਰੀਆਂ, ਨੂੰਹਾਂ ਕਿਸੇ ਬਾਰੇ ਵੀ ਕੁਝ ਵੀ ਨਹੀਂ ਪੁੱਛਿਆ

ਉਹ ਤਾਂ ਇਧਰ ਵੀ ਨਹੀਂ ਸਕਦੇ, ਵੀਜਾ ਮਿਲਣਾ ਇਕ ਵੱਡੀ ਮੁਸ਼ਕਲ ਹੈ, ਰਿਸ਼ਤੇਦਾਰ ਵੀ ਮਿਲਣ ਲਈ 59 ਸਾਲ ਉਡੀਕਦੇ ਰਹੇਅਤੇ ਉਹਨਾਂ ਵੱਲੋਂ ਦੱਸੀਆਂ ਗੱਲਾਂ ਭਾਵੇਂ ਬਹੁਤ ਕੁਝ ਆਪਣੇ ਆਪ ਦੱਸ ਰਹੀਆਂ ਸਨ, ਪਰ ਮੈਨੂੰ ਅਜੇ ਵੀ ਕੁਝ ਪਤਾ ਨਹੀਂ ਸੀ ਲੱਗ ਰਿਹਾ ਅਤੇ ਮੈਂ ਬੜੀ ਉਤਸੁਕਤਾ ਨਾਲ ਇਸ ਬਾਰੇ ਜਾਨਣਾ ਚਾਹੁੰਦਾ ਸਾਂ ਇੰਨੇ ਨੂੰ ਗੱਡੀ ਦੀ ਪਹਿਲੀ ਵਿਸਲ ਵੱਜ ਗਈ ਦਲੀਪ ਸਿੰਘ ਸਾਰਿਆਂ ਨੂੰ ਵਾਰੀਵਾਰੀ ਮਿਲਣ ਲੱਗਾ ਪਰ ਹਰ ਇੱਕ ਦੀਆਂ ਅੱਖਾਂ ਵਿਚੋਂ ਅੱਥਰੂ ਵਗ ਰਹੇ ਸਨ, ਕੋਈ ਵੀ ਬੋਲ ਨਹੀਂ ਸੀ ਰਿਹਾ ਦਲੀਪ ਸਿੰਘ ਦੇ ਨਾਲ, ਹਰ ਕੋਈ ਵਾਰਵਾਰ ਮਿਲ ਰਿਹਾ ਸੀ ਅਤੇ ਗੱਡੀ ਦੀ ਜਦੋਂ ਦੂਸਰੀ ਵਿਸਲ ਵੱਜੀ ਤਾਂ ਉਸਦੀ ਭੂਆ ਫਿਰ ਕੇ ਉਸ ਨੂੰ ਮਿਲੀ ਅਤੇ ਹੱਥ ਫੜ ਕੇ ਡੱਬੇ ਦੇ ਕੋਲ ਲੈ ਆਈ ਅਤੇ ਮੈਨੂੰ ਸੰਬੋਧਨ ਕਰ ਕੇ ਫਿਰ ਕਹਿਣ ਲੱਗੀ, “ਵੀਰ ਦਾ ਖ਼ਿਆਲ ਰੱਖੀਂਮੈਨੂੰ ਦਲੀਪ ਸਿੰਘ ਅਤੇ ਉਸ ਦੀ ਸਾਰੀ ਕਹਾਣੀ ਸੁਨਣ ਦੀ ਕਾਹਲੀ ਸੀ, ਉਸ ਨਾਲ ਹਮਦਰਦੀ ਹੋ ਰਹੀ ਸੀ ਮੈਂ ਅਤੇ ਦਲੀਪ ਸਿੰਘ ਗੱਡੀ ਵਿੱਚ ਇਕੱਠੇ ਬੈਠ ਗਏ

pic-3  ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/ਡਾ. ਸ.ਸ ਛੀਨਾ

ਮੇਰੇ ਪੁੱਛਣ ਤੋਂ ਪਹਿਲਾਂ ਹੀ ਦਲੀਪ ਸਿੰਘ ਦੱਸਣ ਲੱਗ ਪਿਆਜਦੋਂ ਪਾਕਿਸਤਾਨ ਬਣਿਆ, ਮੈਂ 11 ਕੁ ਸਾਲ ਦਾ ਸਾਂ, ਮੈਨੂੰ ਪੂਰੀ ਹੋਸ਼ ਹੈ ਕਈ ਦਿਨ ਚਰਚਾ ਚਲਦੀ ਰਹੀ, ਸਾਡਾ ਪਿੰਡ ਪਾਕਿਸਤਾਨ ਵਿਚ ਨਹੀਂ ਜਾਵੇਗਾ ਮੈਨੂੰ ਅਜੇ ਵੀ ਯਾਦ ਹੈ ਪਿੰਡ ਦੇ ਮੁਸਲਮਾਨ ਅਤੇ ਸਿੱਖ ਵੱਖਵੱਖ ਥਾਵਾਂ ਤੇ ਰੋਜ਼ ਇਕੱਠੇ ਹੁੰਦੇ ਸਨ, ਉਹ ਕਈ ਮਤੇ ਪਕਾਉਂਦੇ ਸਨ ਅਤੇ ਗੁਪਤ ਤੌਰਤੇ ਹਥਿਆਰ ਵੀ ਇਕੱਠੇ ਕਰਦੇ ਰਹਿੰਦੇ ਸਨ ਪਰ ਪਿੰਡ ਦੇ ਮੁਸਲਮਾਨ ਅਤੇ ਸਿੱਖ ਇਕ ਦੂਜੇ ਦੀ ਮਦਦ ਵੀ ਕਰਦੇ ਸਨ ਉਹਨਾਂ ਨੇ ਇੱਕ ਦੂਜੇ ਦੀ ਮਦਦ ਕੀਤੀ ਵੀ ਜਦੋਂ ਇਹ ਤਹਿ ਹੋ ਗਿਆ ਕਿ ਸਾਡਾ ਪਿੰਡ ਹੁਣ ਪਾਕਿਸਤਾਨ ਵਿਚ ਆਉਣਾ ਹੈ ਤਾਂ ਪਿੰਡ ਦੇ ਸਿੱਖ, ਹਿੰਦੂ ਉਥੋਂ ਜਾਣ ਲਈ ਤਿਆਰ ਹੋਣ ਲਗ ਪਏ ਪਿੰਡ ਦੇ ਮੁਸਲਮਾਨ ਉਹਨਾਂ ਨੂੰ ਕੈਂਪ ਵਿੱਚ ਛੱਡਣ ਲਈ ਜਾਂਦੇ ਸਨ।

ਜਿਸ ਦਿਨ ਅਸੀਂ ਆਏ ਕਈ ਮੁਸਲਮਾਨ ਛੱਡਣ ਰਹੇ ਸਨ, ਉਹਨਾਂ ਨੇ ਸਾਡਾ ਸਮਾਨ ਚੁਕਿਆ ਹੋਇਆ ਸੀ ਪਰ ਰਸਤੇ ਵਿੱਚ ਹੋਰ ਪਿੰਡਾਂ ਦੇ ਗੁੰਡਿਆਂ ਨੇ ਸਾਡੇ ਤੇ ਹਮਲਾ ਕਰ ਦਿੱਤਾ ਮੇਰਾ ਬਾਪ, ਦੋ ਭਰਾ ਮਾਰੇ ਗਏ, ਮੇਰੀ ਮਾਂ ਜਦੋਂ ਅਗੇ ਹੋ ਕੇ ਆਪਣੇ ਬੱਚਿਆਂ ਨੂੰ ਬਚਾਉਣ ਲੱਗੀ ਤਾਂ ਉਸ ਦੀ ਵੱਖੀ ਵਿੱਚ ਵੀ ਬਰਛੀ ਵਜੀ, ਉਹ ਲਹੂ ਲੁਹਾਨ ਹੋ ਗਈ ਅਤੇ ਉਸ ਨੇ ਮੈਨੂੰ ਇੰਨਾ ਹੀ ਕਿਹਾ ਕਿ ਭਜ ਜਾ, ਅਤੇ ਦਮ ਤੋੜ ਦਿੱਤੇ ਉਹਨਾਂ ਗੁੰਡਿਆਂ ਨੇ ਮੇਰੀ ਭੂਆ ਅਤੇ ਭੈਣਾਂ ਨੂੰ ਘੋੜੀਆਂ ਤੇ ਬਿਠਾ ਲਿਆ ਸਾਡੇ ਪਿੰਡ ਦੇ ਮੁਸਲਮਾਨ ਲੜਕਿਆਂ ਨੇ ਸਾਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਫਿਰ ਵੀ ਚਾਰ ਲੜਕੇ ਸਾਡੀ ਮਦਦ ਕਰਦੇ ਮਾਰੇ ਗਏਉਹ ਇਕ ਸਾਹੇ ਹੀ ਇੰਨਾ ਕੁਝ ਦਸ ਗਿਆ

ਤੁਸੀਂ ਕਿੰਨੇ ਆਦਮੀ ਬਚ ਗਏ ਸੀਮੈਂ ਪੁੱਛਿਆਸਾਡੇ ਪਰਿਵਾਰ ਵਿਚੋਂ ਸਿਰਫ਼ ਮੈਂ ਅਤੇ ਮੇਰਾ ਚਾਚਾ ਅਸੀਂ ਤਾਂ ਆਪਣੇ ਜੀਆਂ ਦੀਆਂ ਲਾਸ਼ਾਂ ਦਾ ਸਸਕਾਰ ਵੀ ਨਹੀਂ ਸੀ ਕਰ ਸਕੇ ਮਿਲਟਰੀ ਵਾਲਿਆਂ ਨੇ ਸਾਨੂੰ ਸੁਰਖਿਅਤ ਜਗਾਹ ਪਹੁੰਚਾਉਣ ਦੀ ਕਾਹਲੀ ਪਾਈ ਹੋਈ ਸੀ ਪਤਾ ਨਹੀਂ ਉਸ ਹਮਲੇ ਵਿੱਚ ਮਾਰੇ ਗਏ 25-30 ਮਰਦਾਂ ਔਰਤਾਂ ਦਾ ਸਸਕਾਰ ਕਿੰਨੇ ਕੀਤਾ, ਕੀਤਾ ਵੀ ਕਿ ਨਹੀਂ ਕੀਤਾ, ਮੈਨੂੰ ਅੱਜ ਤਕ ਵੀ ਉਹ ਸੀਨ ਨਹੀਂ ਭੱੁਲਿਆ ਮੇਰੀ ਭੂਆ ਅਤੇ ਭੈਣਾਂ ਨੇ ਬੜੇ ਦੁੱਖ ਵੇਖੇ, ਸਾਰੇ ਬੰਦੇ ਇਕੋ ਜਿਹੇ ਨਹੀਂ ਹੁੰਦੇ ਫਿਰ ਇਕ ਮੁਸਲਮਾਨ ਚੌਧਰੀ ਨੇ ਇੰਨਾਂ ਦੇ ਵਿਆਹ ਕਰਵਾ ਦਿੱਤੇ ਜਦੋਂ ਸਸਕਾਰ ਵੱਲੋਂ ਇਸ ਤਰ੍ਹਾਂ ਦੀਆਂ ਔਰਤਾਂ ਨੂੰ ਵਾਪਿਸ ਭੇਜਣ ਦੇ ਯਤਨ ਹੋ ਰਹੇ ਸਨ ਤਾਂ ਚਾਚੇ ਨੇ ਕੋਸ਼ਿਸ਼ ਤਾਂ ਕੀਤੀ ਪਰ ਅੱਧੇ ਜਿਹੇ ਮਨ ਨਾਲ, ਉਹ ਜ਼ਿਆਦਾ ਹੀ ਡਿਪਰੈਸ਼ਨ ਵਿਚ ਸੀ, ਮੈਂ ਛੋਟਾ ਸਾਂ

ਕੋਈ ਪੰਜ ਸਾਲ ਤੋਂ ਮੇਰੀ ਭੂਆ ਅਤੇ ਭੈਣਾਂ ਬਾਰੇ ਮੈਨੂੰ ਪਤਾ ਲੱਗਾ, ਅਤੇ ਇੰਨੀਆਂ ਕੋਸ਼ਿਸ਼ਾਂ ਤੋਂ ਬਾਅਦ ਮੈਂ ਪਹਿਲੀ ਵਾਰ ਉਹਨਾਂ ਨੂੰ ਮਿਲਣ ਆਇਆ ਸਾਂ ਮੈਂ ਤਾਂ ਭੂਆ ਨੂੰ ਪਹਿਚਾਣ ਲਿਆ ਪਰ ਉਹਨਾਂ ਦੇ ਬੱਚਿਆਂ, ਜਿੰਨਾਂ ਨੂੰ ਮੈਂ ਪਹਿਲੀ ਵਾਰ ਮਿਿਲਆ, ਉਹ ਤਾਂ ਇਸ ਤਰ੍ਹਾਂ ਜਾਪਦਾ ਸੀ ਜਿਵੇਂ ਕਈ ਸਦੀਆਂ ਤੋਂ ਵਾਕਿਫ ਹੋਣ ਬਾਰਬਾਰ ਕਹਿੰਦੇ ਸਨ, ਮਾਮਾ ਇਥੇ ਹੀ ਰਹੋ, ਹਰ ਘਰ ਵਿਚ ਮੈਂ ਜਾਂਦਾ ਸਾਂ, ਹਰ ਘਰ ਵਿਚ ਸ਼ਾਮ ਨੂੰ ਪਤਾ ਨਹੀਂ ਕਿਵੇਂ ਸ਼ਰਾਬ ਦਾ ਇੰਤਜ਼ਾਮ ਕੀਤਾ ਹੁੰਦਾ ਸੀ, ਰੋਜ਼ਾਨਾ ਵੱਖਵੱਖ ਘਰਾਂ ਵਿੱਚ ਬੁਲਾਉਂਦੇ, ਪਰ ਸਾਰੇ ਰਿਸ਼ਤੇਦਾਰ ਸ਼ਾਮ ਨੂੰ ਇਕੱਠੇ ਹੋ ਜਾਂਦੇ ਸਨ, ਦੂਸਰੇ ਪਿੰਡਾਂ ਤੋਂ ਵੀ ਜਾਂਦੇ ਸਨ ਰਾਤ ਨੂੰ ਤਕਰੀਬਨ ਇਕਦੋ, ਵੱਜ ਜਾਂਦੇ ਸਨ, ਗੱਲਾਂ ਹੀ ਨਹੀਂ ਸਨ ਮੁਕਦੀਆਂ

ਫਿਰ ਉਸ ਨੇ ਸਮਾਨ ਵੱਲ ਉਂਗਲ ਕਰ ਕੇ ਦਸਿਆਇਹ ਜਿਹੜਾ ਸਮਾਨ ਪਿਆ ਹੈ, ਇਸ ਤੋਂ ਦੁਗਣਾਂ ਮੈਂ ਛੱਡ ਆਇਆ ਹਾਂ ਇੰਨਾਂ ਤਾਂ ਮੈਂ ਲਿਜਾ ਵੀ ਨਹੀਂ ਸਾਂ ਸਕਦਾਸਮਾਨ ਵਿੱਚ ਕੱਪੜੇ, ਭਾਂਡੇ, ਖਾਣ ਦੀਆਂ ਚੀਜਾਂ, ਖੋਏ ਦੀਆਂ ਪਿੰਨੀਆਂ, ਗੁੜ ਜਿਸ ਵਿੱਚ ਮੇਵੇ, ਬਦਾਮਾਂ ਦੀਆਂ ਗਿਰੀਆਂ, ਸੌਂਫ ਆਦਿ ਕਈ ਕੁਝ ਪਿਆ ਹੋਇਆ ਸੀ ਅਤੇ ਇਥੋਂ ਤਕ ਕਿ ਤਿਲ ਵੀ ਸਨ

ਮੈਂ ਬਹੁਤ ਮਨਾਹ ਕੀਤਾ ਪਰ ਉਹਨਾਂ ਨੇ ਬਦੋ ਬਦੀ ਇਹ ਸਮਾਨ ਨਾਲ ਖੜਣ ਦੀ ਜਿਦ ਕੀਤੀ ਅਤੇ ਮੈਂ ਵੀ ਨਾਂਹ ਨਹੀਂ ਕਰ ਸਕਿਆ ਜਿਸ ਪਿਆਰ ਨਾਲ ਉਹ ਸਮਾਨ ਲੈ ਕੇ ਆਈਆਂ ਸਨ ਜੇ ਮੈਂ ਨਾ ਖੜਦਾ ਤਾਂ ਚੰਗਾ ਨਾ ਲੱਗਦਾ

ਉਸ ਵਕਤ ਮੈਂ ਉਸ ਗੁੜ ਦਾ ਆਪਣੇ ਕੋਲ ਪਏ ਕੇਕਾਂ ਨਾਲ ਮੁਕਾਬਲਾ ਕਰ ਰਿਹਾ ਸਾਂ ਅਤੇ ਮੈਨੂੰ ਉਹਨਾਂ ਦਾ ਭਾਰ ਇਸ ਸਮਾਨ ਦੇ ਭਾਰ ਤੋਂ ਕਿਤੇ ਜ਼ਿਆਦਾ ਲੱਗ ਰਿਹਾ ਸੀ ਇੰਨਾ ਮਗਰ ਛਿਪੇ ਜਜਬਾਤਾਂ ਵਿਚ ਜਮੀਨਅਸਮਾਨ ਦਾ ਫ਼ਰਕ ਸੀਪਤਾ ਹੀ ਨਹੀਂ ਲਗਾ ਜਦੋਂ ਗੱਡੀ ਕੇ ਵਾਹਗਾ ਦੇ ਸਟੇਸ਼ਨ ਤੇ ਖੜੋ ਗਈ ਉਸ ਨੇ ਦੋਹਾਂ ਹੱਥਾਂ ਵਿੱਚ ਕੁਝ ਸਮਾਨ ਵਾਲੇ ਕੱਪੜੇ ਦੇ ਝੋਲੇ ਫੜ ਲਏ ਅਤੇ ਇਕ ਤੋੜਾ ਸਿਰ ਤੇ ਚੁੱਕ ਲਿਆਜਦੋਂ ਅਸੀਂ ਪਾਸਪੋਰਟ ਚੈਕ ਕਰਵਾ ਕੇ ਸਮਾਨ ਨੂੰ ਐਕਸਰੇ ਵਾਲੀ ਮਸ਼ੀਨ ਤੇ ਰਖਿਆ ਅਤੇ ਦੂਸਰੀ ਤਰਫ਼ ਸਮਾਨ ਲੈਣ ਆਏ ਤਾਂ ਐਕਸਰੇ ਨੂੰ ਵੇਖ ਰਿਹਾ ਕਰਮਚਾਰੀ ਦਲੀਪ ਸਿੰਘ ਨੂੰ ਸੰਬੋਧਿਤ ਹੋ ਕੇ ਕਹਿਣ ਲੱਗਾ “ਸਰਦਾਰ ਜੀ ਇਹ ਗੁੜ, ਤਿਲ ਭਾਰਤ ਵਿਚ ਨਹੀਂ ਮਿਲਦੇ?”

ਸਭ ਕੁਝ ਹੀ ਮਿਲਦਾ ਹੈ ਭਾਰਤ ਵਿਚ, ਪਰ ਭੈਣਾਂ ਅਤੇ ਭੂਆ ਵਲੋਂ ਦਿੱਤਾ ਇਹ ਗੁੜ ਅਤੇ ਤਿਲ ਨਹੀਂ ਮਿਲਦੇ” ਨਾਲ ਦੇ ਖੜ੍ਹੇ ਕਰਮਚਾਰੀ ਨੇ ਦਲੀਪ ਸਿੰਘ ਵਲ ਇਸ ਤਰ੍ਹਾਂ ਵੇਖਿਆ, ਜਿਵੇਂ ਉਸਨੂੰ ਸ਼ਕ ਹੋਵੇ ਕਿ ਇਸ ਸਰਦਾਰ ਦੀਆਂ ਭੈਣਾਂ ਅਤੇ ਭੂਆ ਪਾਕਿਸਤਾਨ ਵਿਚ ਹੋ ਸਕਦੀਆਂ ਹਨ। ਪਰ ਦਲੀਪ ਸਿੰਘ ਦੀਆਂ ਅੱਖਾਂ ਵਿਚ ਇਸ ਦੁਖਾਂਤ ਦਾ ਵੱਡਾ ਇਤਿਹਾਸ ਲੁਕਿਆ ਨਜ਼ਰ ਆ ਰਿਹਾ ਸੀ।

Dr-S.S-cheena  ਵਿਛੜੇ ਪ੍ਰੀਵਾਰਾਂ ਦਾ ਇਤਿਹਾਸ/ਡਾ. ਸ.ਸ ਛੀਨਾ

ਡਾ. ਸ.ਸ. ਛੀਨਾ ,

sarbjitchhina@yahoo.co.in

Share this content:

Post Comment