ਕੈਨੇਡਾ ’ਚ ਕਤਲ ਕੀਤੀ ਗਈ ਨੈਨਸੀ ਗਰੇਵਾਲ ਕੋਣ ਸੀ ?
ਚੰਡੀਗੜ੍ਹ, 5 ਮਾਰਚ – ਜਲੰਧਰ ਵਿੱਚ ਜਨਮੀ ਸੋਸ਼ਲ ਮੀਡੀਆ ਪ੍ਰਭਾਵਕ ਨੈਨਸੀ ਗਰੇਵਾਲ ਦਾ ਕੈਨੇਡਾ ਦੇ ਵਿੰਡਸਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਨੈਨਸੀ ਸੋਸ਼ਲ ਮੀਡੀਆ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਅਤੇ ਗਰਮਖਿਆਲੀਆਂ ਦੇ ਖਿਲਾਫ ਕਈ ਵਾਰ ਬਿਆਨ ਦੇ ਚੁੱਕੀ ਹੈ ਜਿਸ ਕਾਰਨ ਉਹ ਆਪਣੇ ਬਿਆਨਾਂ ਕਾਰਨ ਕਾਫੀ ਚਰਚਾ ’ਚ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਇੱਕ ਅਣਪਛਾਤਾ ਹਮਲਾਵਰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਨੈਨਸੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਨਾਲ ਭਾਰਤੀ ਭਾਈਚਾਰੇ ਵਿੱਚ ਹਲਚਲ ਮਚ ਗਈ ਹੈ। ਕੈਨੇਡੀਅਨ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Share this content:


Post Comment