Loading Now

ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਤੇ ਸੈਮੀਨਾਰ

ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਤੇ ਸੈਮੀਨਾਰ

ਜਲੰਧਰ, 7 ਮਾਰਚ – ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ(ਜਲੰਧਰ)ਵਿਖੇ ਅੱਜ ਮਾਣਯੋਗ ਵਾਈਸ ਚਾਂਸਲਰ ਪ੍ਰੋਫ਼ੈਸਰ( ਡਾ.) ਕਰਮਜੀਤ ਸਿੰਘ ਜੀ ਦੀ ਯੋਗ ਅਗਵਾਈ ਅਧੀਨ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋਫ਼ੈਸਰ (ਡਾ.) ਸਰੋਜ ਅਰੋੜਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਔਰਤਾਂ ਉੱਤੇ ਹੋਣ ਵਾਲੇ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਵਿਦਿਆਰਥੀਆਂ ਨੂੰ ਯੋਗ ਤੇ ਸਹੀ ਸੇਧ ਦੇਣਾ ਸੀ। ਸੈਮੀਨਾਰ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਸਲੋਗਨ ਅਤੇ ਗੀਤ ਆਦਿ ਰਾਹੀਂ ਇਸ ਵਿਸ਼ੇਸ਼ ਮੌਕੇ ਸੰਸਾਰ ਭਰ ਦੇ ਵਿਕਾਸ ਵਿੱਚ ਇਸਤਰੀਆਂ ਦੇ ਆਦਿ ਕਾਲ ਤੋਂ ਲੈ ਕੇ ਹੁਣ ਤੱਕ ਦੇ ਚੁਣੌਤੀਆਂ ਭਰਪੂਰ ਤੇ ਸੰਘਰਸ਼ਮਈ ਜੀਵਨ ਤੋਂ ਸਭ ਨੂੰ ਜਾਣੂ ਕਰਵਾਇਆ।

teach ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਤੇ ਸੈਮੀਨਾਰ

ਡਾ. ਸੁਮਨੀਤ ਕੌਰ (ਐਸੋਸੀਏਟ ਪ੍ਰੋਫ਼ੈਸਰ, ਅੰਗਰੇਜ਼ੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਿਸ ਸੁਨਵਯਾ ਕੌਰ ਪਾਹਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਹਾਜ਼ਰ ਮਹਿਮਾਨਾਂ ਦਾ ਸਵਾਗਤ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਕੀਤਾ ਗਿਆ। ਮੁੱਖ ਮਹਿਮਾਨ ਡਾ. ਸੁਮਨੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮਹਿਲਾਵਾਂ ਦੀ ਸਮਾਨਤਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਮਹੱਤਤਾ ਉੱਤੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਮਹਿਲਾਵਾਂ ਦੀ ਭੂਮਿਕਾ, ਹੱਕਾਂ ਅਤੇ ਉਨ੍ਹਾਂ ਦੀ ਅੱਗੇ ਵਧਣ ਦੀ ਮਹੱਤਤਾ ਉੱਤੇ ਚਰਚਾ ਕੀਤੀ। ਵਿਸ਼ੇਸ਼ ਮਹਿਮਾਨ ਮਿਸ ਸੁਨਵਯਾ ਕੌਰ ਪਾਹਵਾ ਨੇ ਆਪਣੇ ਜੀਵਨ ਤਜਰਬਿਆਂ ਅਤੇ ਲੇਖਕ ਬਣਨ ਤੱਕ ਦੀਆਂ ਔਕੜਾਂ ਅਤੇ ਸਫ਼ਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਔਰਤਾਂ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹਨ। ਔਰਤਾਂ ਤੋਂ ਬਿਨ੍ਹਾਂ ਸਮਾਜ ਤੇ ਘਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਹਨਾਂ ਨੇ ਵਿਦਿਆਰਥੀਆਂ ਨੂੰ ਮਹਿਲਾਵਾਂ ਦੇ ਕਾਨੂੰਨੀ ਹੱਕਾਂ ਤੋਂ ਜਾਗਰੂਕ ਕੀਤਾ ਉਥੇ ਹੀ ਆਪਣੇ ਨਿੱਜੀ ਤਜਰਬਿਆਂ ਨੂੰ ਸਾਂਝਾ ਕਰਦਿਆਂ ਜੀਵਨ ਵਿੱਚ ਹਮੇਸ਼ਾ ਅੱਗੇ ਵਧਣ ਲਈ ਪ੍ਰੇਰਿਆ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਮਹੱਤਵ ਬਾਰੇ ਦਸਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਦਾ ਅਨੁਮਾਨ ਉਸ ਦੇਸ਼ ਦੀਆਂ ਔਰਤਾਂ ਦੀ ਸਮਾਜਿਕ ਸਥਿਤੀ ਤੋਂ ਲਾਇਆ ਜਾਂਦਾ ਹੈ, ਕਿ ਉਸ ਨੂੰ ਕਿਹੜੇ ਅਧਿਕਾਰ ਪ੍ਰਾਪਤ ਹਨ ਤੇ ਉਹ ਕਿੱਥੋਂ ਤੱਕ ਉਸ ਦੇ ਸਰਬਪੱਖੀ ਵਿਕਾਸ ਵਿੱਚ ਸਹਾਇਕ ਸਿੱਧ ਹੁੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਾਡੇ ਕਾਲਜ ਵਿੱਚ ਵਿਦਿਆਰਥਣਾਂ ਨੂੰ ਹਮੇਸ਼ਾ ਆਤਮ ਨਿਰਭਰ ਬਣਨ ਅਤੇ ਹਰੇਕ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਦੌਰਾਨ ਕਾਲਜ ਦੇ ਸਮੂਹ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।

Share this content:

Post Comment