Loading Now

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ  ਮਹਾਰਾਣੀ ਜਿੰਦਾਂ` ਦਾ ਸਫ਼ਲ ਮੰਚਨ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ  ਮਹਾਰਾਣੀ ਜਿੰਦਾਂ` ਦਾ ਸਫ਼ਲ ਮੰਚਨ

Picture-1-1024x475 ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ  ਮਹਾਰਾਣੀ ਜਿੰਦਾਂ` ਦਾ ਸਫ਼ਲ ਮੰਚਨ
ਅਦਾਕਾਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਕਿਰਨਜੀਤ ਬੱਲ, ਡਾ. ਚਰਨਜੀਤ ਸਿੰਘ ਗੁਮਟਾਲਾ, ਗਿਆਨੀ ਸੰਤੋਖ ਸਿੰਘ ਆਸਟਰੇਲੀਆ, ਸ. ਸੰਤੋਖ ਸਿੰਘ ਸੇਠੀ, ਸ. ਸੁੱਚਾ ਸਿੰਘ ਗੁਮਟਾਲਾ, ਡਾ. ਸਰਗੀ ਅਤੇ ਮਰਕਸ ਪਾਲ ਗੁਮਟਾਲਾ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ ” ਫਾਰਐਵਰ ਮਹਾਰਾਣੀ ਜਿੰਦਾਂ” ਦਾ ਮੰਚਨ ਕੀਤਾ ਗਿਆ।  ਡਾ. ਆਤਮਾ ਸਿੰਘ ਗਿੱਲ ਦੁਆਰਾ ਲਿਖੇ ਅਤੇ ਈਮੈਨੂਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ਮਹਾਰਾਣੀ ਜਿੰਦਾਂ` ਰਾਹੀਂ ਅੱਜ ਦੀ ਨਵੀਂ ਪੀੜ੍ਹੀ ਨੂੰ  ਪੰਜਾਬ ਦੇ ਉਸ ਸੁਨਹਿਰੀ ਦੌਰ ਨਾਲ ਜਾਣੂ ਕਰਵਾਉਣ ਦਾ ਸਫ਼ਲ ਯਤਨ ਕੀਤਾ ਗਿਆ ਜਿਸ ਨੂੰ ਖਾਲਸਾ ਰਾਜ ਜਾਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

              ਨਾਟਕ ਵਿੱਚ ਸਿੱਖ ਰਾਜ ਦੀ ਅਧੋਗਤੀ ਦੇ ਨਾਲ ਮਹਾਰਾਣੀ ਜਿੰਦਾਂ ਅਤੇ ਮਹਾਰਾਜਾ ਦਲੀਪ ਸਿੰਘ ਦੇ ਦੁਖਾਂਤ ਨੂੰ ਵਿਭਿੰਨ ਨਾਟਕੀ ਜੁਗਤਾਂ ਰਾਹੀਂ ਪ੍ਰਸਤੁਤ ਕੀਤਾ ਗਿਆ। ਨਾਟਕ ਵਿੱਚ ਮਹਾਰਾਣੀ ਜਿੰਦਾਂ ਦੇ ਜੀਵਨ ਸੰਘਰਸ਼ ਅਤੇ ਖੁੱਸੇ ਹੋਏ ਸਿੱਖ ਰਾਜ ਦੀ ਮੁੜ ਪ੍ਰਾਪਤੀ ਲਈ ਅਤੇ ਬਾਲਕ ਮਹਾਰਾਜੇ ਦਲੀਪ ਸਿੰਘ ਨੂੰ ਉਸਦੇ ਹਕ ਹਕੂਕ ਦਿਵਾਉਣ ਲਈ ਜਦੋ-ਜਹਿਦ ਦ੍ਰਿਸ਼ਟੀਗੋਚਰ ਹੁੰਦੀ ਹੈ।

Picture-3-225x300 ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ  ਮਹਾਰਾਣੀ ਜਿੰਦਾਂ` ਦਾ ਸਫ਼ਲ ਮੰਚਨ

              ਮਹਾਰਾਣੀ ਜਿੰਦਾਂ ਉਹ ਮਹਾਨ ਔਰਤ ਸੀ ਜੋ ਅੰਗਰੇਜ਼ਾਂ ਤੋਂ ਬਾਗੀ ਹੋ ਕੇ ਸਾਰੀ ਉਮਰ ਸ਼ੇਰਨੀ ਵਾਂਗ ਸਿੱਖ ਰਾਜ ਵਾਸਤੇ ਲੜਦੀ ਰਹੀ ਤੇ ਅਖੀਰ ਆਪਣੇ ਪ੍ਰਭਾਵ ਸਦਕਾ ਈਸਾਈ ਬਣੇ ਦਲੀਪ ਸਿੰਘ ਵਿੱਚ ਮੁੜ ਸਿੱਖ ਰਾਜ ਦਾ ਮਹਾਰਾਜਾ ਬਨਣ   ਲਈ ਚਿਣਗ ਪੈਦਾ ਕਰਦੀ ਹੈ। ਸ਼ਾਹ ਮੁਹੰਮਦ ਦੀ ਕਵਿਤਾ ਸਿੰਘਾਂ ਤੇ ਫਰੰਗੀਆਂ ਨੂੰ ਅਧਾਰ ਬਣਾ ਕੇ ਤੇ ਇਸ ਦੇ ਲਿਖਤਕਾਰ ਸ਼ਾਹ ਮੁਹੰਮਦ ਨੂੰ ਹੀ ਸੂਤਰਧਾਰ ਬਣਾ ਕੇਨਾਟਕੀ ਪੇਸ਼ਕਾਰੀ ਨੂੰ ਕਿੱਸਾਗੋਈ, ਲੋਕ ਵਾਰ-ਕਵੀਸ਼ਰੀ ਦੀ ਵਿਧਾ ਰਾਹੀਂ ਲੋਕਧਾਰਾਈ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ।  ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਸਰੂਪ ਰਾਹੀਂ ਸਰਕਾਰੀ ਕਾਲਜ ਇਸਤਰੀਆਂ ਦੇ ਪ੍ਰਿੰਸੀਪਲ ਕਿਰਨਜੀਤ ਬੱਲ ਨੇ ਨਾਟਕ ਦੀ ਪ੍ਰਸਤੁਤੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਤਿਹਾਸਕ ਨਾਟਕ ਦਾ ਮੰਚਨ ਚੁਣੌਤੀ ਭਰਪੂਰ ਕਾਰਜ ਹੈ ਜਿਸ ਦੀ ਈਮੈਨੂਅਲ ਸਿੰਘ ਅਤੇ ਉਸਦੀ ਟੀਮ ਦੁਆਰਾ ਬਾਕਮਾਲ ਪੇਸ਼ਕਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਨਾਟਕ  ਵਿੱਚ ਤਾਰੀਖ਼ਾਂ ਘਟਨਾਵਾਂ ਅਤੇ ਮਹਾਰਾਣੀ ਜਿੰਦਾਂ ਦੀਆਂ ਚਿੱਠੀਆਂ ਦੇ ਅਸਲ ਰੂਪ ਨੂੰ ਪੇਸ਼ ਕੀਤਾ ਗਿਆ ਅਤੇ ਖ਼ਾਲਸਾ ਰਾਜ ਦੇ ਤਖ਼ਤ ਦੀ ਹੂ-ਬ-ਹੂ ਨਕਲ ਰਾਹੀਂ ਉਸ ਸਮੇਂ ਦੇ ਸੁਨਹਿਰੀ ਇਤਿਹਾਸ ਨੂੰ ਦਰਸਾਇਆ ਗਿਆ।

Picture-2-225x300 ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ  ਮਹਾਰਾਣੀ ਜਿੰਦਾਂ` ਦਾ ਸਫ਼ਲ ਮੰਚਨ

ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਗਿਆਨੀ ਸੰਤੋਖ ਸਿੰਘ ਆਸਟਰੇਲੀਆ, ਡਾਕਟਰ ਚਰਨਜੀਤ ਸਿੰਘ ਗੁਮਟਾਲਾ, ਸ. ਸੰਤੋਖ ਸਿੰਘ ਸੇਠੀ, ਸੀਨੀਅਰ ਵਾਈਸ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ, ਮਾਸਟਰ ਸੁੱਚਾ ਸਿੰਘ ਗੁਮਟਾਲਾ,ਸ. ਸਰਬਜੀਤ ਸਿੰਘ ਲਾਲੀ ਆਦਿ ਮਹਿਮਾਨਾ ਨੇ ਸ਼ਿਰਕਤ ਕੀਤੀ।

   ਇਸ ਮੌਕੇ ਡਾ. ਸਰਗੀ, ਡਾ. ਹਰਜੀਤ ਕੌਰ ਪ੍ਰੋਫੈਸਰ ਪੂਜਾ ਅਤੇ ਕਾਲਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥਣਾ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।  ਨਾਟਕ ਵਿੱਚ ਪ੍ਰੀਤਪਾਲ ਹੁੰਦਲ, ਗੁਰਪਿੰਦਰ ਕੌਰ, ਈਮੈਨੂਅਲ ਸਿੰਘ, ਮਰਕਸਪਾਲ ਗੁਮਟਾਲਾ, ਡਾ. ਆਤਮਾ ਸਿੰਘ ਗਿੱਲ, ਆਲਮ ਸਿੰਘ, ਲਖਵਿੰਦਰ ਲੱਕੀ, ਪ੍ਰਭਜੋਤ ਸੰਘਾ, ਸਾਰੰਗੀ ਵਾਦਕ ਪ੍ਰੋ. ਸੁਖਵਿੰਦਰ ਸਿੰਘਜਸਵਿੰਦਰ ਸਿੰਘ, ਦੀਪਿਕਾ, ਸਚਿਨ, ਤਮੰਨਾ, ਅਚਲ ਮਹਾਜਨ, ਵੰਸ਼, ਸਾਰਥ, ਅਨਮੋਲ ਰਾਣਾ, ਰੋਬਿਨ ਪ੍ਰੀਤ ਸਿੰਘ, ਜਸ਼ਨਪ੍ਰੀਤ, ਦ੍ਰਿਸ਼ਟੀ, ਪ੍ਰਾਬੀਰ ਸਿੰਘ ਆਦਿ ਅਦਾਕਾਰਾਂ ਨੇ ਨਾਟਕ ਵਿੱਚ ਅਹਿਮ ਭੂਮਿਕਾ ਨਿਭਾਈ।ਨਾਟਕ ਦੇ ਕਲਾਕਾਰਾਂ ਨੂੰ ਸਰਟੀਫਿਕੇਟ ਦੇ ਕੇ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ।

Share this content:

Post Comment