Loading Now

ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਦਿੱਤੀ ਜਾਵੇ ਤਨਖ਼ਾਹ : ਹਾਈ ਕੋਰਟ

ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਦਿੱਤੀ ਜਾਵੇ ਤਨਖ਼ਾਹ : ਹਾਈ ਕੋਰਟ

ਚੰਡੀਗੜ੍ਹ, 11 ਮਾਰਚ – ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪਨਬੱਸ ਦੇ ਕਰੀਬ 2500 ਦੇ ਕਰੀਬ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ। ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਹੁਕਮ ਤਹਿਤ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ‘ਤੇ ਵੀ ਵਿਚਾਰ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਪਟੀਸ਼ਨਾਂ ਦਾਇਰ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਹੁਕਮ ਤਹਿਤ ਲਾਭ ਜ਼ਰੂਰ ਮਿਲਣਗੇ, ਪਰ ਬਾਕੀ ਕਰਮਚਾਰੀ ਇਸ ਹੁਕਮ ਤਹਿਤ ਲਾਭ ਪ੍ਰਾਪਤ ਕਰਨ ਲਈ ਸਰਕਾਰ ਨੂੰ ਪ੍ਰਤੀਨਿਧਤਾਵਾਂ ਸੌਂਪਣਗੇ, ਜਿਸ ‘ਤੇ ਸਰਕਾਰ ਵਿਚਾਰ ਕਰੇਗੀ ਅਤੇ ਢੁਕਵੀਂ ਕਾਰਵਾਈ ਕਰੇਗੀ। ਦੱਸ ਦਈਏ ਕਿ ਪਨਬਸ ਕਰਮਚਾਰੀਆਂ ਨੂੰ ਠੇਕੇ ‘ਤੇ ਭਰਤੀ ਕੀਤਾ ਜਾਂਦਾ ਹੈ, ਅਤੇ ਉਨ੍ਹਾਂ ਦੀਆਂ ਤਨਖਾਹਾਂ ਪੰਜਾਬ ਰੋਡਵੇਜ਼ ਕਰਮਚਾਰੀਆਂ ਨਾਲੋਂ ਕਾਫ਼ੀ ਘੱਟ ਹੈ।

Share this content:

Post Comment