Loading Now

ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ਪਹੁੰਚਣ ‘ਤੇ ਆਸ਼ੂ ਸਾਂਪਲਾ ਦਾ ਹੋਇਆ ਨਿੱਘਾ ਸਵਾਗਤ

ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ਪਹੁੰਚਣ ‘ਤੇ ਆਸ਼ੂ ਸਾਂਪਲਾ ਦਾ ਹੋਇਆ ਨਿੱਘਾ ਸਵਾਗਤ

* ਸਭਾ ਦੇ ਉਪਰਾਲੇ ਦੀ ਕੀਤੀ ਸ਼ਲਾਘਾ * 10 ਸਿੱਖਿਆਰਥਣਾਂ ਦੀ ਅਦਾ ਕੀਤੀ ਫੀਸ
ਫਗਵਾੜਾ, 14 ਮਾਰਚ (ਏ.ਡੀ.ਪੀ ਨਿਊਜ਼) – ਨਵਿਆ ਹੈਲਪਿੰਗ ਹੈਂਡਜ ਦੇ ਸੰਸਥਾਪਕ ਆਸ਼ੂ ਸਾਂਪਲਾ ਦਾ ਸਰਬ ਨੌਜਵਾਨ ਸਭਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਥਾਨਕ ਸਕੀਮ ਨੰਬਰ–3, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ ਵਿੱਖੇ ਪਹੁੰਚਣ ‘ਤੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਟਰ ਸਟਾਫ ਅਤੇ ਸਿੱਖਿਆਰਥਣਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਆਸ਼ੂ ਸਾਂਪਲਾ ਨੇ ਵੋਕੇਸ਼ਨਲ ਸੈਂਟਰ ਦੀਆਂ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਹੱਥੀਂ ਕਿੱਤਾ ਕੋਰਸਾਂ ਦੀ ਜਾਣਕਾਰੀ ਲਈ ਅਤੇ ਸਿੱਖਿਆਰਥਣਾਂ ਨਾਲ ਗੱਲਬਾਤ ਕਰਦਿਆਂ ਸਭਾ ਅਤੇ ਸੁਸਾਇਟੀ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਉਹਨਾਂ ਨੇ ਸੈਂਟਰ ਵਿਖੇ ਸਿਖਲਾਈ ਪ੍ਰਾਪਤ ਕਰ ਰਹੀਆਂ ਆਰਥਕ ਪੱਖੋਂ ਕਮਜੋਰ ਪਰਿਵਾਰਾਂ ਨਾਲ ਸਬੰਧਤ 10 ਸਿੱਖਿਆਰਥਣਾਂ ਦੀ ਫੀਸ ਵੀ ਆਪਣੇ ਵਲੋਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੂੰ ਅਦਾ ਕੀਤੀ ਅਤੇ ਕਿਹਾ ਕਿ ਘਰੇਲੂ ਮਹਿਲਾਵਾਂ ਲਈ ਵੀ ਹੱਥੀਂ ਹੁਨਰ ਸਿੱਖਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਕਿਉਂਕਿ ਅਜੋਕੇ ਸਮੇਂ ਵਿੱਚ ਚੰਗੀ ਗੁਜਰ-ਬਸਰ ਲਈ ਔਰਤਾਂ ਦਾ ਵੀ ਕੰਮਕਾਜੀ ਹੋਣਾ ਜਰੂਰੀ ਹੋ ਗਿਆ ਹੈ।

ਉਹਨਾਂ ਸਭਾ ਦੇ ਉਪਰਾਲੇ ਨੂੰ ਜਿੱਥੇ ਮਹਿਲਾ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਸ਼ਲਾਘਾਯੋਗ ਉਪਰਾਲਾ ਦੱਸਿਆ ਉੱਥੇ ਹੀ ਕਿਹਾ ਕਿ ਆਤਮ-ਨਿਰਭਰ ਮਹਿਲਾ ਆਤਮ-ਵਿਸ਼ਵਾਸ ਨਾਲ ਜਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਦੀਆਂ ਹਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਆਸ਼ੂ ਸਾਂਪਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਫੀਸਾਂ ਦੇ ਰੂਪ ਵਿੱਚ ਦਿੱਤਾ ਗਿਆ ਆਰਥਕ ਯੋਗਦਾਨ ਸਿੱਖਿਆਰਥਣਾਂ ਲਈ ਹੌਸਲਾ ਵਧਾਉਣ ਵਾਲਾ ਹੈ ਅਤੇ ਇਸ ਨਾਲ ਹੋਰ ਵੀ ਲੜਕੀਆਂ ਨੂੰ ਟਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਣਾ ਮਿਲੇਗੀ। ਉਨ੍ਹਾਂ ਕਿਹਾ ਕਿ ਸਭਾ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜ ਸੇਵੀ ਕਾਰਜ ਜਾਰੀ ਰੱਖੇ ਜਾਣਗੇ। ਸਭਾ ਵਲੋਂ ਆਸ਼ੂ ਸਾਂਪਲਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਸਮਾਜ ਸੇਵਿਕਾ ਰਜਨੀ ਬਾਲਾ, ਸੈਂਟਰ ਸਟਾਫ ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਲਕਸ਼ਮੀ, ਮੈਡਮ ਸੁਖਪ੍ਰੀਤ ਕੌਰ, ਸੈਂਟਰ ਦੇ ਮੈਨੇਜਰ ਜਗਜੀਤ ਸਿੰਘ ਸੇਠ, ਰਣਜੀਤ ਸਿੰਘ ਬੇਦੀ, ਰਾਮ ਸਾਂਪਲਾ ਤੋਂ ਇਲਾਵਾ ਸੈਂਟਰ ਦੀਆਂ ਸਿੱਖਿਆਰਥਣਾਂ ਕੋਮਲਪ੍ਰੀਤ, ਮੋਨਿਕਾ, ਰਜਨੀ, ਅਨੁਰਾਧਾ, ਤਾਨੀਆ, ਅਰਾਧਨਾ, ਅਸ਼ਪ੍ਰੀਤ, ਆਸ਼ਾ ਕੁਮਾਰੀ, ਦਿਵਿਆ, ਗੋਮਤੀ, ਕਾਜਲ, ਅਮਨਜੋਤ, ਸੁਖਮਨ, ਰੁਪਿੰਦਰ, ਨਿਸ਼ਾ, ਜਾਚਨਾ, ਨਵਨੀਤ ਆਦਿ ਹਾਜਰ ਸਨ।

Share this content:

Post Comment