Loading Now

ਹਰਿਆਣਾ ਵਿੱਚ ਬਾਲੀਵੁੱਡ ਗਾਇਕ ਬਾਦਸ਼ਾਹ ਦੀ ਗ੍ਰਿਫ਼ਤਾਰੀ ਦੇ ਹੁਕਮ

ਹਰਿਆਣਾ ਵਿੱਚ ਬਾਲੀਵੁੱਡ ਗਾਇਕ ਬਾਦਸ਼ਾਹ ਦੀ ਗ੍ਰਿਫ਼ਤਾਰੀ ਦੇ ਹੁਕਮ

ਚੰਡੀਗੜ੍ਹ, 13 ਮਾਰਚ – ‘ਟਟੀਹਰੀ’ ਗੀਤ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਬੌਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਅਸਲ ਵਿੱਚ ਬਾਦਸ਼ਾਹ ਨੂੰ ਸ਼ੁੱਕਰਵਾਰ ਵਾਲੇ ਦਿਨ ਪਾਣੀਪਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਉੱਥੇ ਨਹੀਂ ਪਹੁੰਚੇ। ਉਨ੍ਹਾਂ ਦੇ ਵਕੀਲਾਂ ਨੇ ਕਮਿਸ਼ਨ ਅੱਗੇ ਇਹ ਦਲੀਲ ਦਿੱਤੀ ਕਿ ਬਾਦਸ਼ਾਹ ਆਪਣੇ ਕਿਸੇ ਜ਼ਰੂਰੀ ਕੰਮ ਵਿੱਚ ਰੁੱਝੇ ਹੋਏ ਹਨ ਜਿਸ ਕਰਕੇ ਉਹ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ।

ਬਾਦਸ਼ਾਹ ਦੇ ਪੇਸ਼ ਨਾ ਹੋਣ ਕਰਕੇ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਣੂ ਭਾਟੀਆ ਕਾਫੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਦਸ਼ਾਹ ਦੁਪਹਿਰ 3 ਵਜੇ ਤੱਕ ਪੇਸ਼ ਨਾ ਹੋਏ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ 3 ਵਜੇ ਫਿਰ ਤੋਂ ਵਕੀਲਾਂ ਨੇ ਆ ਕੇ ਸਮਾਂ ਮੰਗਿਆ ਤਾਂ ਕਮਿਸ਼ਨ ਦੀ ਪ੍ਰਧਾਨ ਨੇ ਤੁਰੰਤ ਪੰਚਕੂਲਾ ਅਤੇ ਪਾਣੀਪਤ ਦੇ ਐਸਪੀ ਨੂੰ ਬਾਦਸ਼ਾਹ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਦੇ ਨਿਰਦੇਸ਼ ਦੇ ਦਿੱਤੇ ਤਾਂ ਕਿ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਧੀਆਂ-ਭੈਣਾਂ ਦੀ ਇੱਜ਼ਤ ਬਚਾਉਣ ਲਈ ਹੁਣ ਕਮਿਸ਼ਨ ਸਖ਼ਤੀ ਵਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ।

Share this content:

Post Comment