ਅੱਜ ਮੋਗਾ ‘ਚ ਹੋਵੇਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ
ਮੋਗਾ, 14 ਮਾਰਚ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਪੰਜਾਬ ਦੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਾਮਲ ਹੋਣ ਲਈ ਮੋਗਾ ਜਾ ਰਹੇ ਹਨ। ਅੰਮ੍ਰਿਤਸਰ ਤੋਂ ਭਾਜਪਾ ਆਗੂਆਂ ਨੇ ਵੀ ਆਪਣੇ ਵਰਕਰਾਂ ਨੂੰ ਲੈ ਕੇ ਕਈ ਬੱਸਾਂ ਮੋਗਾ ਭੇਜੀਆਂ।
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ’ਤੇ ਸ਼ਬਦੀ ਹਮਲਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪ-ਦਾ ਸਰਕਾਰ ਆਖਿਆ। ਆਪਣੇ ਸੋਸ਼ਲ ਮੀਡੀਆ ਐਕਸ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।
ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ। ਅੱਜ ਮੋਗਾ ਵਿੱਚ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।
Share this content:



Post Comment