ਆਮ ਆਦਮੀ ਪਾਰਟੀ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
30, ਜੂਨ – ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਵਿਰੁੱਧ ਵਿਜੀਲੈਂਸ ਕਾਰਵਾਈ ਉਤੇ ਸਵਾਲ ਉਠਾਉਣਾ ਮੌਜੂਦਾ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਲਈ ਮਹਿੰਗਾ ਸਾਬਤ ਹੋਇਆ। ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ PAC (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਨੇ ਇਹ ਫੈਸਲਾ ਲਿਆ ਹੈ।
ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਮੁਅੱਤਲ ਕੀਤਾ ਗਿਆ ਹੈ। ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ਵਿਰੁੱਧ ਕਾਰਵਾਈ ਉਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ‘‘ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ ਵਿਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ। ਭਾਵੇਂ ਉਹ ਨੇਤਾ ਹੋਵੇ, ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ, ਦੋਸਤ ਹੋਵੇ ਜਾਂ ਦੁਸ਼ਮਣ। ਤੜਕੇ ਕਿਸੇ ਦੇ ਘਰ ਉਤੇ ਰੇਡ ਮਾਰਨਾ ਨੀਤੀ ਦੇ ਖਿਲਾਫ਼ ਹੁੰਦਾ ਹੈ।ਤਕਰੀਬਨ ਹਰ ਆਉਣ ਵਾਲੀਆਂ ਸਰਕਾਰਾਂ ਨੇ ਪੁਲਿਸ ਅਤੇ ਵਿਜੀਲੈਂਸ ਦਾ ਆਪਣੇ ਫਾਇਦੇ ਲਈ ਦੁਰਉਪਯੋਗ ਅਤੇ ਦੁਰਵਰਤੋਂ ਕੀਤੀ ਪਰ ਸਿੱਟਾ ਕੋਈ ਖਾਸ ਨਿਕਲਦਾ ਨਹੀਂ। ਕਿਸੇ ਦੇ ਨਾਲ ਮੇਰਾ ਸਿਆਸੀ ਤੌਰ ‘ਤੇ ਮਤਭੇਦ ਹੋ ਸਕਦਾ ਹੈ ਪਰ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜ਼ਮੀ ਹੋ ਜਾਂਦੀ ਹੈ।
Share this content:



Post Comment