Loading Now

ਸਰਬ ਨੌਜਵਾਨ ਸਭਾ ਨੇ ਦਿੱਤੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਨਿੱਘੀ ਸ਼ਰਧਾਂਜਲੀ

ਸਰਬ ਨੌਜਵਾਨ ਸਭਾ ਨੇ ਦਿੱਤੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਨਿੱਘੀ ਸ਼ਰਧਾਂਜਲੀ

* ਸ਼ਹੀਦ ਦੇਸ਼ ਦੇ ਨਾਇਕ ਹੀ ਨਹੀਂ ਸਗੋਂ ਨੌਜਵਾਨਾਂ ਲਈ ਸਦੀਵੀਂ ਪ੍ਰੇਰਣਾ ਵੀ ਹਨ – ਬੁਲਾਰੇ

* ਵਿਸ਼ਵ ਜੰਗਲਾਤ ਦਿਵਸ ਦੇ ਸਬੰਧ ‘ਚ ਲਗਾਏ ਬੂਟੇ

  • ਫ਼ਗਵਾੜਾ 22 ਮਾਰਚ (ਏ.ਡੀ.ਪੀ ਨਿਊਜ਼ ) ਸਰਬ ਨੌਜਵਾਨ ਸਭਾ (ਰਜਿ.) ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵੱਲੋਂ ਵਣ ਵਿਭਾਗ ਫ਼ਗਵਾੜਾ ਦੇ ਸਹਿਯੋਗ ਸਦਕਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਅਤੇ ਵਿਸ਼ਵ ਜੰਗਲਾਤ ਦਿਵਸ ਨੂੰ ਸਮਰਪਿਤ ਸਮਾਗਮ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਫ਼ਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ ‘ਚ ਬੜੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੀ ਸ਼ੁਰੂਆਤ ਸ਼ਹੀਦਾਂ ਦੀਆਂ ਤਸਵੀਰਾਂ ਅੱਗੇ ਫੁੱਲਮਾਲਾਵਾਂ ਭੇਟ ਕਰਕੇ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਹਾਜ਼ਰੀਨ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੇ ਬਲਿਦਾਨ ਨੂੰ ਯਾਦ ਕੀਤਾ। ਮੁੱਖ ਬੁਲਾਰਿਆਂ ਵਜੋਂ ਪਹੁੰਚੇ ਤੀਰਥ ਸਿੰਘ, ਵਣ ਰੇਂਜ ਅਫ਼ਸਰ ਫ਼ਗਵਾੜਾ, ਕਨਿਸ਼ਕਾ ਮੱਟੂ, ਸੰਤੋਸ਼ ਕੁਮਾਰ ਗੋਗੀ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ, ਨਰੇਸ਼ ਕੋਹਲੀ ਰਿਟਾ. ਹੈਡਮਾਸਟਰ, ਬੀ.ਆਰ. ਕਟਾਰੀਆ ਯੂ.ਕੇ., ਰਿੰਪਲ ਕੁਮਾਰ ਸਰਪੰਚ ਵਿਜੀਦੋਵਾਲ ਅਤੇ ਰਾਜ ਕੁਮਾਰ ਮੱਟੂ ਸਮਾਜ ਸੇਵਕ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼ਹੀਦ ਸਿਰਫ਼ ਇਤਿਹਾਸ ਦੇ ਨਾਇਕ ਨਹੀਂ, ਸਗੋਂ ਨੌਜਵਾਨਾਂ ਲਈ ਸਦੀਵੀ ਪ੍ਰੇਰਣਾ ਸਰੋਤ ਵੀ ਹਨ। ਬੁਲਾਰਿਆਂ ਨੇ ਨੌਜਵਾਨਾਂ ਨੂੰ ਉੱਚ ਸਿੱਖਿਆ ਪ੍ਰਾਪਤੀ, ਸਮਾਜਕ ਸੇਵਾ, ਨਸ਼ਾ ਮੁਕਤੀ ‘ਚ ਯੋਗਦਾਨ, ਵਾਤਾਵਰਣ ਸੁਰੱਖਿਆ ਅਤੇ ਰਾਸ਼ਟਰੀ ਏਕਤਾ ਦੇ ਮੁੱਦਿਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵਾਤਾਵਰਣ ਸੰਭਾਲ ਅਤੇ ਰੁੱਖ ਲਗਾਉਣ ਦੇ ਮਹੱਤਵ ‘ਤੇ ਵੀ ਖ਼ਾਸ ਚਰਚਾ ਕੀਤੀ ਗਈ। ਇਸ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਜਿਸ ਵਿੱਚ ਕਵੀ ਰਵਿੰਦਰ ਸਿੰਘ ਰਾਏ, ਰਾਜ ਸੰਧੂ ਅਤੇ ਹਰਚਰਨ ਭਾਰਤੀ ਨੇ ਸ਼ਹੀਦਾਂ ਦੀ ਸ਼ਹਾਦਤ, ਦੇਸ਼-ਪ੍ਰੇਮ ਅਤੇ ਸਮਾਜਿਕ ਜਾਗਰੂਕਤਾ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਪੇਸ਼ ਕੀਤਾ। ਹਾਜ਼ਰ ਸਰੋਤਿਆਂ ਨੇ ਕਵੀਆਂ ਦੀਆਂ ਰਚਨਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਅਖੀਰ ਵਿੱਚ ਸਭਾ ਅਤੇ ਸੁਸਾਇਟੀ ਵਲੋਂ ਮਹਿਮਾਨਾਂ, ਕਵੀਆਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਹਾਜਰੀਨ ਨੇ ਸਿੱਖਿਆ, ਸਮਾਜ ਸੇਵਾ, ਰਾਸ਼ਟਰ ਪ੍ਰੇਮ ਅਤੇ ਵਾਤਾਵਰਣ ਸੰਭਾਲ ਵਿੱਚ ਬਣਦੇ ਯੋਗਦਾਨ ਦਾ ਸੰਕਲਪ ਲਿਆ। ਸਟੇਜ ਦੀ ਸੇਵਾ ਲੈਕਚਰਾਰ ਹਰਜਿੰਦਰ ਗੋਗਨਾ ਨੇ ਬਾਖੂਬੀ ਨਿਭਾਈ। ਇਸ ਮੌਕੇ ਬਲਜੀਤ ਥਾਪਰ, ਸੋਨੂੰ ਥਾਪਰ, ਬੁੱਧ ਰਾਮ, ਸਤਨਾਮ ਸਿੰਘ ਰਾਣਾ, ਨਰਿੰਦਰ ਸੈਣੀ, ਗੁਰਦੀਪ ਸਿੰਘ ਤੁਲੀ, ਪਰਮਜੀਤ ਰਾਏ, ਗੁਲਸ਼ਨ ਕਪੂਰ, ਰਣਜੀਤ ਬੇਦੀ, ਮਦਨ ਲਾਲ ਕੋਰੋਟਾਨੀਆ, ਗੁਰਸ਼ਰਨ ਬਾਸੀ, ਰਮਨ ਨਹਿਰਾ, ਵੋਕੇਸ਼ਨਲ ਟਰੇਨਿੰਗ ਸੈਂਟਰ ਦੀ ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਸੁਖਪ੍ਰੀਤ ਕੌਰ, ਮੈਡਮ ਲਕਸ਼ਮੀ, ਮੈਡਮ ਖੁਸ਼ੀ ਰਾਣਾ, ਜਗਜੀਤ ਸੇਠ ਮੈਨੇਜਰ ਅਤੇ ਪਿਆਰਾ ਸਿੰਘ ਗੰਭੀਰ ਆਦਿ ਹਾਜ਼ਰ ਸਨ।

Share this content:

Previous post

ਉੱਘੀ ਕਵਿੱਤਰੀ ਹਰਪ੍ਰੀਤ ਕੌਰ ਸੰਧੂ ਨੂੰ ਪ੍ਰਦਾਨ ਕੀਤਾ ਗਿਆ ਸਾਹਿਤ ਸਦਭਾਵਨਾ ਪੁਰਸਕਾਰ-2025

Next post

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

Post Comment