Loading Now

DM ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ’ਚ ਸੀਐੱਮ ਭਗਵੰਤ ਮਾਨ ਵੱਲੋਂ CBI ਜਾਂਚ ਤੋਂ ਕੋਰੀ ਨਾਂਹ

DM ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ’ਚ ਸੀਐੱਮ ਭਗਵੰਤ ਮਾਨ ਵੱਲੋਂ CBI ਜਾਂਚ ਤੋਂ ਕੋਰੀ ਨਾਂਹ

ਚੰਡੀਗੜ੍ਹ, 24 ਮਾਰਚ – ਪੰਜਾਬ ਦੇ ਅੰਮ੍ਰਿਤਸਰ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਆਤਮਹੱਤਿਆ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮਾਮਲੇ ਦੀ ਖੁਦ ਜਾਂਚ ਕਰਾਂਗੇ। ਪੰਜਾਬ ਪੁਲਿਸ ਹਰ ਜਾਂਚ ਦੇ ਕਾਬਿਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਮਲੇ ’ਚ ਮੰਤਰੀ ਦਾ ਅਸਤੀਫਾ ਵੀ ਲੈ ਲਿਆ ਹੈ ਅਤੇ ਗ੍ਰਿਫਤਾਰੀ ਵੀ ਹੋ ਗਈ ਹੈ।

ਸੀਐੱਮ ਮਾਨ ਨੇ ਆਪਣੇ ਬਿਆਨ ’ਤੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਮਾਮਲਿਆਂ ’ਚ ਸੀਬੀਆਈ ਜਾਂਚ ਕਿਉਂ ਨਹੀਂ ਹੋਈ। ਹਰਿਆਣਾ ’ਚ ਏਡੀਜੀਪੀ ਦੀ ਮੌਤ ਦੀ ਜਾਖੜ ਨੇ ਸੀਬੀਆਈ ਜਾਂਚ ਨੇ ਕਿਉਂ ਨਹੀਂ ਮੰਗੀ ਗਈ। ਨਾਲ ਹੀ ਰਾਜਾ ਵੜਿੰਗ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ’ਤੇ ਵੀ ਸੀਐੱਮ ਮਾਨ ਭੜਕਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਵੜਿੰਗ ਦਾ ਨਾਂਅ ਲੈ ਕੇ ਪੂਰੇ ਪਰਿਵਾਰ ਨੇ ਖੁਦਕੁਸ਼ੀ ਕੀਤੀ ਸੀ। ਵੜਿੰਗ ਖਿਲਾਫ ਹਾਲੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ। ਵੜਿੰਗ ਖਿਲਾਫ ਸੀਬੀਆਈ ਜਾਂਚ ਕਿਉਂ ਨਹੀਂ ਹੋਈ।

ਕੀ ਹੈ ਪੂਰਾ ਮਾਮਲਾ 

ਕਾਬਿਲੇਗੌਰ ਹੈ ਕਿ ਗਗਨਦੀਪ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਰਾਤ ਨੂੰ ਸਲਫਾਸ ਨਿਗਲ ਲਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪਣੀ ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਨਾਮ ਲਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਦਬਾਅ ਹੇਠ, ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਵਿਰੁੱਧ ਕੇਸ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Share this content:

Post Comment