ਰਾਘਵ ਚੱਢਾ ਵੱਲੋਂ ਆਪਣੀ ਪਾਰਟੀ ਤੇ ਕੀਤਾ ਤਿੱਖਾ ਹਮਲਾ
ਨਵੀਂ ਦਿੱਲੀ, 4 ਅਪ੍ਰੈਲ – ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ, ਸੰਸਦ ਮੈਂਬਰ ਰਾਘਵ ਚੱਢਾ ਨੇ ਜਵਾਬ ਵਿੱਚ ਇੱਕ ਦੂਜਾ ਵੀਡੀਓ ਜਾਰੀ ਕੀਤਾ। ਚੱਢਾ ਨੇ ਕਿਹਾ, “ਕੱਲ੍ਹ ਤੋਂ, ਮੇਰੇ ਵਿਰੁੱਧ ਇੱਕ ਯੋਜਨਾਬੱਧ ਮੁਹਿੰਮ ਚੱਲ ਰਹੀ ਹੈ। ਇੱਕ ਹੀ ਭਾਸ਼ਾ, ਇੱਕ ਹੀ ਸ਼ਬਦ ਅਤੇ ਇੱਕੋ ਜਿਹੇ ਦੋਸ਼ ਲਗਾਏ ਜਾ ਰਹੇ ਹਨ। ਇਹ ਕੋਈ ਸੰਜੋਗ ਨਹੀਂ ਹੈ, ਸਗੋਂ ਇੱਕ ਤਾਲਮੇਲ ਵਾਲਾ ਹਮਲਾ ਹੈ।”
ਰਾਘਵ ਚੱਢਾ ਨੇ ਪਾਰਟੀ ਦੇ ਦੋਸ਼ਾਂ ਦਾ ਦਿੱਤਾ ਜਵਾਬ
ਉਨ੍ਹਾਂ ਵੱਲੋਂ ਵੀਡੀਓ ਬਿਆਨ ਜਾਰੀ ਕਰਦਿਆਂ ਪਾਰਟੀ ਵੱਲੋਂ ਲਾਏ ਗਏ ਤਿੰਨ ਮੁੱਖ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਚੱਢਾ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਪਾਰਟੀ ਇੱਕ ਵੀ ਦੋਸ਼ ਸਾਬਤ ਕਰਕੇ ਦਿਖਾਵੇ। ਰਾਘਵ ਚੱਢਾ ਨੇ ਪਾਰਟੀ ਦੇ ਦੋਸ਼ਾਂ ਦਾ ਦਿੱਤਾ ਜਵਾਬ ਦਿੰਦਿਆਂ ਕਿਹਾ ਕਿ ਉਹ ਵਿਰੋਧੀ ਧਿਰ ਦੇ ਵਾਕਆਊਟ ਦਾ ਸਮਰਥਨ ਨਹੀਂ ਕਰਦੇ, ਚੱਢਾ ਨੇ ਕਿਹਾ ਕਿ ਰਾਜ ਸਭਾ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਸਕਦੇ ਹਨ ਜੋ ਸੱਚਾਈ ਬਿਆਨ ਕਰ ਦੇਣਗੇ।
Share this content:



Post Comment