Loading Now

10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਪਾਕਿਸਤਾਨ ਭੇਜੇਗੀ ਸ਼ਰਧਾਲੂਆਂ ਦਾ ਜਥਾ

10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਪਾਕਿਸਤਾਨ ਭੇਜੇਗੀ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 6 ਅਪ੍ਰੈਲ – ਖ਼ਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਪਾਕਿਸਤਾਨ ਭੇਜਣ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮਨਾਉਣ ਉਪਰੰਤ ਇਹ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 19 ਅਪਰੈਲ ਨੂੰ ਵਾਪਸ ਆਉਣਗੇ। ਹੁਣ ਤੱਕ ਭਾਵੇਂ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਵੀਜ਼ੇ ਜਾਰੀ ਨਹੀਂ ਕੀਤੇ ਗਏ ਹਨ ਪਰ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੀ ਆਮਦ ਸਬੰਧੀ ਇੱਕ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਤਹਿਤ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਅੰਮ੍ਰਿਤਸਰ ਤੋਂ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਵਾਸਤੇ ਰਵਾਨਾ ਹੋਵੇਗਾ।

ਖ਼ਾਲਸਾ ਸਾਜਨਾ ਦਿਵਸ ਮੌਕੇ ਲਗਪਗ 3000 ਸਿੱਖ ਸ਼ਰਧਾਲੂਆਂ ਦਾ ਜਥਾ ਹਰ ਸਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦਾ ਹੈ। ਦੱਸਣਯੋਗ ਹੈ ਕਿ ਕਸ਼ਮੀਰ ਵਿੱਚ ਭਾਰਤੀ ਯਾਤਰੀਆਂ ’ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ ਅਤੇ ਪਾਕਿਸਤਾਨ ਨਾਲ ਸਾਰੇ ਸਬੰਧ ਤੋੜ ਲਏ ਗਏ ਸਨ। ਇਸ ਤਹਿਤ ਆਵਾਜਾਈ ਅਤੇ ਦੁਵੱਲਾ ਵਪਾਰ ਵੀ ਬੰਦ ਹੋ ਗਏ ਸਨ। ਇਸ ਦੌਰਾਨ ਪਿਛਲੇ ਵਰ੍ਹੇ 2025 ਵਿੱਚ ਸਿੱਖ ਸ਼ਰਧਾਲੂਆਂ ਦੀ ਮੰਗ ’ਤੇ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਆਗਿਆ ਦਿੱਤੀ ਸੀ।

Share this content:

Post Comment