Loading Now

1763 ਸਿੱਖਾਂ ਦਾ ਜਥਾ ਹੋਵੇਗਾ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ, ਪੰਜਾ ਸਾਹਿਬ ਵਿਖੇ ਮਨਾਉਣਗੇ ਵਿਸਾਖੀ ਦਾ ਪੁਰਬ

1763 ਸਿੱਖਾਂ ਦਾ ਜਥਾ ਹੋਵੇਗਾ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ, ਪੰਜਾ ਸਾਹਿਬ ਵਿਖੇ ਮਨਾਉਣਗੇ ਵਿਸਾਖੀ ਦਾ ਪੁਰਬ

ਅੰਮ੍ਰਿਤਸਰ, 9 ਅਪ੍ਰੈਲ – ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਾਵਨ ਅਵਸਰ ‘ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ 1763 ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪਾਸਪੋਰਟ ਅੱਜ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਸੌਂਪੇ ਜਾਣਗੇ।

ਇਸ ਤੋਂ ਬਾਅਦ ਸਾਰੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਣਗੇ। ਇਸ ਦੌਰਾਨ 32 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਜਥਾ ਅਟਾਰੀ ਸਰਹੱਦ ਦੇ ਰਸਤੇ ਪਾਕਿਸਤਾਨ ਵਿੱਚ ਦਾਖ਼ਲ ਹੋਵੇਗਾ ਅਤੇ ਯਾਤਰਾ ਦੌਰਾਨ ਸਭ ਤੋਂ ਪਹਿਲਾਂ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਹੁੰਚੇਗਾ, ਜਿੱਥੇ ਵਿਸਾਖੀ ਦਾ ਮੁੱਖ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ।

ਸਿੱਖ ਇਤਿਹਾਸ ਵਿੱਚ ਇਸ ਪਵਿੱਤਰ ਅਸਥਾਨ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇੱਥੇ ਦਰਸ਼ਨ ਕਰਨਾ ਹਰ ਸ਼ਰਧਾਲੂ ਲਈ ਸੁਭਾਗ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਜਥਾ ਪਾਕਿਸਤਾਨ ਵਿੱਚ ਸਥਿਤ ਹੋਰਨਾਂ ਪ੍ਰਮੁੱਖ ਗੁਰਦੁਆਰਿਆਂ ਦੇ ਵੀ ਦਰਸ਼ਨ ਕਰੇਗਾ, ਜਿੱਥੇ ਗੁਰੂ ਸਾਹਿਬਾਨਾਂ ਦੀਆਂ ਪਾਵਨ ਯਾਦਾਂ ਜੁੜੀਆਂ ਹੋਈਆਂ ਹਨ।

Share this content:

Post Comment