Loading Now

ਕੋਟਕਪੂਰਾ ਗੋਲੀ ਕਾਂਡ ਦਾ ਮੁਕੱਦਮਾ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ – ਹਾਈ ਕੋਰਟ

ਕੋਟਕਪੂਰਾ ਗੋਲੀ ਕਾਂਡ ਦਾ ਮੁਕੱਦਮਾ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ – ਹਾਈ ਕੋਰਟ

ਚੰਡੀਗੜ੍ਹ, 9 ਅਪ੍ਰੈਲ – ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਹੁਣ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਇੱਕ ਹੋਰ ਵੱਡੀ ਕਾਨੂੰਨੀ ਕਾਰਵਾਈ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕਰਦਿਆਂ ਕੋਟਕਪੂਰਾ ਗੋਲੀ ਕਾਂਡ ਦਾ ਮੁਕੱਦਮਾ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।

ਇਸ ਮਾਮਲੇ ਵਿੱਚ ਦੋਸ਼ੀ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਅਤੇ ਪਰਮਰਾਜ ਉਮਰਾਨੰਗਲ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਨਿਰਪੱਖ ਅਦਾਲਤ ਵਿੱਚ ਟ੍ਰਾਂਸਫਰ ਕੀਤਾ ਜਾਵੇ।

Share this content:

Post Comment