ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 14 ਅਪ੍ਰੈਲ – ਚੰਡੀਗੜ੍ਹ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੁੜ ਤੋਂ ਬੰਬ ਦੀ ਧਮਕੀ ਹਾਸਿਲ ਹੋਈ। ਮਿਲੀ ਜਾਣਕਾਰੀ ਮੁਤਾਬਿਕ ਵਿਦੇਸ਼ ਮੰਤਰਾਲੇ ਨਾਲ ਜੁੜੇ ਅਧਿਕਾਰੀਆਂ ਨੂੰ ਖੇਤਰੀ ਪਾਸਪੋਰਟ ਦਫ਼ਤਰ (ਆਰਪੀਓ) ਸਮੇਤ ਸ਼ਹਿਰ ਭਰ ਵਿੱਚ ਕਈ ਬੰਬ ਧਮਾਕਿਆਂ ਦੀ ਧਮਕੀ ਭਰੀ ਈਮੇਲ ਮਿਲੀ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵੱਖ-ਵੱਖ ਥਾਵਾਂ ‘ਤੇ 14 ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲਗਾਏ ਗਏ ਸਨ ਅਤੇ ਦੁਪਹਿਰ 1:15 ਵਜੇ ਦੇ ਆਸਪਾਸ ਵਿਸਫੋਟਕ ਹੋ ਸਕਦੇ ਹਨ। ਈਮੇਲ ’ਚ ਇਹ ਵੀ ਕਿਹਾ ਗਿਆ ਹੈ ਕਿ ਇਸ ਦੌਰਾਨ ਇੱਕ ਖਾਸ ਧਾਰਮਿਕ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਧਮਕੀ ਭਰੀ ਈਮੇਲ ਸੋਮਵਾਰ ਸਵੇਰੇ ਇੱਕ ਅਣਪਛਾਤੇ ਆਈਡੀ ਤੋਂ ਭੇਜੀ ਗਈ ਅਤੇ ਇਸ ਵਿੱਚ ਚੰਡੀਗੜ੍ਹ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਨਾਲ ਜੁੜੇ ਅਧਿਕਾਰਤ ਈਮੇਲ ਪਤੇ ਸ਼ਾਮਲ ਸਨ।
Share this content:



Post Comment