ਅੱਜ ਰਾਤ ਇਸ ਸ਼ਹਿਰ ‘ਚ ਮੁੜ ਹੋਵੇਗਾ 20 ਮਿੰਟ ਦਾ ‘ਬਲੈਕਆਊਟ’
ਹੁਸ਼ਿਆਰਪੁਰ, 23 ਅਪ੍ਰੈਲ – ਜ਼ਿਲਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਅਭਿਆਸ ਦੇ ਤੌਰ ‘ਤੇ ਸਥਾਨਕ ਡੀ.ਏ.ਵੀ. ਕਾਲਜ ਵਿਖੇ ਮੌਕ ਡਰਿੱਲ ਕੀਤੀ ਜਾਵੇਗੀ, ਜਿਸਦਾ ਮਕਸਦ ਲੋਕਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਪੂਰੀ ਚੌਕਸੀ ਨਾਲ ਬਚਾਅ ਕਰਨਾ ਅਤੇ ਸੁਰੱਖਿਅਤ ਰਹਿਣ ਦਾ ਢੰਗ ਦੱਸਣਾ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਰਾਤ 8:00 ਵਜੇ ਤੋਂ 8:20 ਵਜੇ ਤੱਕ ਸ਼ਹਿਰ ਵਿਚ ਬਲੈਕਆਊਟ ਅਤੇ ਮੌਕਡਰਿੱਲ ਅਭਿਆਸ ਕਰਵਾਇਆ ਜਾ ਰਿਹਾ ਹੈ।
ਬਲੈਕਆਊਟ ਅਤੇ ਮੌਕਡਰਿੱਲ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿਰਫ਼ ਇਕ ਅਭਿਆਸ ਦੀ ਪ੍ਰਕਿਰਿਆ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਵਿਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਬਲੈਕਆਊਟ ਅਤੇ ਮੌਕਡਰਿੱਲ ਨੂੰ ਲੈ ਕੇ ਕੋਈ ਅਫ਼ਵਾਹ ਫੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਦੇ ਵਲੰਟੀਅਰਾਂ ਵਲੋਂ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਡੀ.ਏ.ਵੀ. ਕਾਲਜ ਵਿਖੇ ਮੌਕਡਰਿੱਲ ਕੀਤੀ ਜਾਵੇਗੀ ਜਿਸ ਦਾ ਮਕਸਦ ਕਿਸੇ ਵੀ ਤਰ੍ਹਾਂ ਦੀ ਘਟਨਾ ਮੌਕੇ ਪੀੜਤ ਤੇ ਪ੍ਰਭਾਵਿਤ ਲੋਕਾਂ ਨੂੰ ਕਿਵੇਂ ਬਚਾਉਣਾ ਹੈ।
Share this content:



Post Comment