Loading Now

ਐਂਟੀ ਪਾਰਟੀ ‘ਚ ਕਦਮ ਰੱਖਦਿਆਂ ਹੀ ਰਾਘਵ ਚੱਢਾ ਦਾ ਡਿੱਗਿਆ ‘ਗ੍ਰਾਫ਼’

ਐਂਟੀ ਪਾਰਟੀ ‘ਚ ਕਦਮ ਰੱਖਦਿਆਂ ਹੀ ਰਾਘਵ ਚੱਢਾ ਦਾ ਡਿੱਗਿਆ ‘ਗ੍ਰਾਫ਼’

ਨਵੀਂ ਦਿੱਲੀ, 25 ਅਪ੍ਰੈਲ – ਆਮ ਆਦਮੀ ਪਾਰਟੀ (ਆਪ) ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਰਾਘਵ ਚੱਢਾ ਨੂੰ ਸੋਸ਼ਲ ਮੀਡੀਆ ’ਤੇ ਕਾਫ਼ੀ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਸ਼ਾਮ ਨੂੰ ਜਿਵੇਂ ਹੀ ਚੱਢਾ ਦੇ ਭਾਜਪਾ ਵਿੱਚ ਜਾਣ ਦੀ ਖ਼ਬਰ ਨਸ਼ਰ ਹੋਈ, ਇੰਟਰਨੈੱਟ ’ਤੇ ਉਨ੍ਹਾਂ ਵਿਰੁੱਧ ਗੁੱਸੇ ਦੀ ਲਹਿਰ ਦੌੜ ਗਈ। ਰਿਪੋਰਟਾਂ ਮੁਤਾਬਕ ਖ਼ਬਰ ਆਉਣ ਦੇ ਕੁਝ ਹੀ ਘੰਟਿਆਂ ਅੰਦਰ ਰਾਘਵ ਚੱਢਾ ਦੇ ਇੰਸਟਾਗ੍ਰਾਮ ਫਾਲੋਅਰਜ਼ ਦੀ ਗਿਣਤੀ 1.46 ਕਰੋੜ (14.6 ਮਿਲੀਅਨ) ਤੋਂ ਘਟ ਕੇ 1.36 ਕਰੋੜ ਰਹਿ ਗਈ ਹੈ।

ਰਾਘਵ ਚੱਢਾ ਦੀਆਂ ਤਸਵੀਰਾਂ ਅਤੇ ਪੋਸਟਾਂ ਦੇ ਕਮੈਂਟ ਸੈਕਸ਼ਨ ਵਿੱਚ ਹਜ਼ਾਰਾਂ ਉਪਭੋਗਤਾਵਾਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਲੋਕਾਂ ਨੇ ‘Unfollow Raghav Chadha’ (ਰਾਘਵ ਚੱਢਾ ਨੂੰ ਅਨਫਾਲੋ ਕਰੋ) ਦੀ ਮੁਹਿੰਮ ਚਲਾ ਦਿੱਤੀ ਹੈ। ਬਹੁਤ ਸਾਰੇ ਵਰਤੋਂਕਾਰਾਂ ਨੇ ਉਨ੍ਹਾਂ ਨੂੰ ‘ਹੀਰੋ ਤੋਂ ਜ਼ੀਰੋ’ ਅਤੇ ‘ਪੰਜਾਬ ਦਾ ਗੱਦਾਰ’ ਵਰਗੇ ਤਿੱਖੇ ਸ਼ਬਦਾਂ ਨਾਲ ਨਿਵਾਜਿਆ ਹੈ। ਅੰਕੜਿਆਂ ਮੁਤਾਬਕ ਸਿਰਫ਼ ਇੰਸਟਾਗ੍ਰਾਮ ’ਤੇ ਹੀ ਲਗਭਗ ਇੱਕ ਲੱਖ ਤੋਂ ਵੱਧ ਨਕਾਰਾਤਮਕ ਪ੍ਰਤੀਕਿਰਿਆਵਾਂ ਦਰਜ ਕੀਤੀਆਂ ਗਈਆਂ ਹਨ।

 

Share this content:

Post Comment