ਬਾਜਵਾ ਨੇ ਸਾਰੇ ਵਿਧਾਇਕਾਂ ਦਾ ਇੱਕ ਘੰਟੇ ਅੰਦਰ ‘ਡੋਪ ਟੈਸਟ’ ਮੰਗਿਆ
ਚੰਡੀਗੜ੍ਹ, 1 ਮਈ – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਦਨ ਦੇ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋ-ਮੀਟਰ (ਸ਼ਰਾਬ ਦੀ ਜਾਂਚ) ਅਤੇ ਡੋਪ ਟੈਸਟ ਕਰਵਾਉਣ ਦੀ ਮੰਗ ਰੱਖ ਦਿੱਤੀ। ਸਪੀਕਰ ਨੂੰ ਲਿਖੇ ਇੱਕ ਸਖ਼ਤ ਪੱਤਰ ਵਿੱਚ ਬਾਜਵਾ ਨੇ ਇਲਜ਼ਾਮ ਲਾਇਆ ਕਿ ਸਦਨ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਇਹ ਕਦਮ ਚੁੱਕਣਾ ਲਾਜ਼ਮੀ ਹੋ ਗਿਆ ਹੈ।
PGIMER ਦੀ ਟੀਮ ਤੋਂ ਜਾਂਚ ਦੀ ਸ਼ਰਤ
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਹ ਟੈਸਟ ਕਿਸੇ ਹੋਰ ਹਸਪਤਾਲ ਦੀ ਬਜਾਏ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER) ਚੰਡੀਗੜ੍ਹ ਦੀ ਨਿਰਪੱਖ ਮੈਡੀਕਲ ਟੀਮ ਵੱਲੋਂ ਕੀਤੇ ਜਾਣੇ ਚਾਹੀਦੇ ਹਨ। ਬਾਜਵਾ ਨੇ ਸਪੱਸ਼ਟ ਕੀਤਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ, ਸਗੋਂ ਸਦਨ ਦੀ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣ ਲਈ ਚੁੱਕਿਆ ਗਿਆ ਕਦਮ ਹੈ। ਕਾਂਗਰਸ ਵਿਧਾਇਕ ਦਲ (CLP) ਨੇ ਮੰਗ ਕੀਤੀ ਹੈ ਕਿ ਇੱਕ ਘੰਟੇ ਦੇ ਅੰਦਰ-ਅੰਦਰ ਮੁੱਖ ਮੰਤਰੀ ਤੋਂ ਸ਼ੁਰੂਆਤ ਕਰਦੇ ਹੋਏ ਸਾਰੇ ਮੈਂਬਰਾਂ ਦਾ ਐਲਕੋ-ਮੀਟਰ ਟੈਸਟ ਕੀਤਾ ਜਾਵੇ ਅਤੇ ਬਾਅਦ ਵਿੱਚ ਸਾਰਿਆਂ ਦਾ ਵਿਆਪਕ ਡੋਪ ਟੈਸਟ ਕਰਵਾਇਆ ਜਾਵੇ।
Share this content:



Post Comment