Loading Now

ਓਵਰਲੋਡਿਡ ਟਰੱਕ ਬਣਿਆ ਕਾਲ, ਟੱਕਰ ਕਾਰਨ ਗਈ ਬੰਦੇ ਜਾਨ

ਓਵਰਲੋਡਿਡ ਟਰੱਕ ਬਣਿਆ ਕਾਲ, ਟੱਕਰ ਕਾਰਨ ਗਈ ਬੰਦੇ ਜਾਨ

ਅੰਮ੍ਰਿਤਸਰ, 4 ਮਈ – ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿਚ ਭਿਆਨਕ ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਓਵਰਲੋਡਿਡ ਟਰੱਕ ਨੇ ਇਕ ਬੰਦੇ ਨੂੰ ਟੱਕਰ ਮਾਰੀ ਹੈ ਤੇ ਇਸ ਦਰਮਿਆਨ ਉਸ ਦੀ ਮੌਤ ਹੋ ਗਈ ਹੈ। ਉਸ ਦਾ ਸਿਰ ਓਵਰਲੋਡਿਡ ਟਰੱਕ ਦੇ ਟਾਇਰ ਹੇਠਾਂ ਆ ਗਿਆ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ ਤੇ ਟਰੱਕ ਡਰਾਈਵਰ ‘ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਬੀਤੀ ਰਾਤ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿਚ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ ਜਿਥੇ ਕਣਕ ਨਾਲ ਭਰੇ ਹੋਏ ਟਰੱਕ ਵੱਲੋਂ ਬੰਦੇ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮਿਲੀ ਜਾਣਕਾਰੀ ਮੁਤਾਬਕ ਅਸ਼ਵਨੀ ਕੁਮਾਰ ਰਾਜਾਸਾਂਸੀ ਦੇ ਗੁਰੂ ਅਰਜਨ ਦੇਵ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਟਰੱਕ ਵੱਲੋਂ ਅਸ਼ਵਨੀ ਕੁਮਾਰ ਨੂੰ ਟੱਕਰ ਮਾਰ ਦਿੱਤੀ ਗਈ। ਪਰਿਵਾਰ ਨੇ ਥਾਣਾ ਰਾਜਾਸਾਂਸੀ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਪਰ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਟਰੱਕ ਡਰਾਈਵਰ ਦਾ ਪਤਾ ਲਗਾਇਆ ਗਿਆ ਹੈ ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share this content:

Post Comment