ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਰਨਲ ਸੈਕਟਰੀ ਜਗਦੀਪ ਸਿੰਘ ਕਾਹਲੋਂ ਦਾ ਵਿਸ਼ੇਸ਼ ਸਨਮਾਨ
ਪਟਿਆਲਾ, 04 ਮਈ – ਪਟਿਆਲਾ ਵਿਖੇ ਰੋਟਰੀ ਕਲੱਬ ਪਟਿਆਲਾ ਕੌਲੀ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਨਵੇਂ ਚੁਣੇ ਗਏ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਰਨਲ ਸੈਕਟਰੀ ਜਗਦੀਪ ਸਿੰਘ ਕਾਹਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਆਖਿਆ ਕਿ ਜਗਦੀਪ ਸਿੰਘ ਕਾਹਲੋਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ, ਉਹਨਾਂ ਨੇ ਬਹੁਤ ਲੰਮਾ ਸਮਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਹਨ। ਉਹਨਾਂ ਕਿਹਾ ਕਿ ਜਗਦੀਪ ਸਿੰਘ ਕਾਹਲੋਂ ਸਮਾਜਿਕ ਅਤੇ ਖੇਡ ਸੰਸਥਾਵਾਂ ਲਈ ਹਮੇਸ਼ਾ ਮਾਰ ਦਰਸ਼ਕ ਦਾ ਕੰਮ ਕਰਦੇ ਰਹੇ ਹਨ। ਇਸ ਮੌਕੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜੋ ਮਾਣ ਸਨਮਾਨ ਟੀਮ ਵੱਲੋਂ ਦਿੱਤਾ ਗਿਆ ਹੈ, ਉਹ ਉਸ ਲਈ ਤਹਿ ਦਿਲੋਂ ਧੰਨਵਾਦੀ ਹਨ। ਉਹਨਾਂ ਆਸ ਪ੍ਰਗਟਾਈ ਕੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਲੈ ਕੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਵੱਧ ਤੋਂ ਵੱਧ ਸਾਈਕਲਿੰਗ ਖੇਡ ਨਾਲ ਜੁੜੋ ਤਾਂ ਕਿ ਸਾਰੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿ ਸਕੋ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਗਦੀਪ ਸਿੰਘ ਕਾਹਲੋਂ ਨੂੰ ਉਹਨਾਂ ਦੀਆਂ ਖੇਡ ਪ੍ਰਾਪਤੀਆਂ ਨੂੰ ਦੇਖਦਿਆਂ ਹੋਇਆਂ ਪੰਜਾਬ ਦਾ ਸਰਵ ਉੱਚ ਖੇਡ ਅਵਾਰਡ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਜਗਦੀਪ ਸਿੰਘ ਕਾਹਲੋਂ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਅਥਲੀਟ ਕਮਿਸ਼ਨ ਦੇ ਕਨਵੀਨਰ ਹਨ ਅਤੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਜੇਕਰ ਉਹਨਾਂ ਦੀ ਖੇਡ ਪ੍ਰਾਪਤੀ ਦੀ ਗੱਲ ਕਰੀਏ ਤਾਂ ਉਹ 7 ਸਾਲ ਨੈਸ਼ਨਲ ਚੈਂਪੀਅਨ, ਦੋ ਵਾਰ ਨੈਸ਼ਨਲ ਰਿਕਾਰਡ ਹੋਲਡਰ, ਬਤੌਰ ਔਰਗਨਾਈਜ਼ਰ ਵੀ ਉਹਨਾਂ ਦਾ ਤਜਰਬਾ ਬਹੁਤ ਲੰਬਾ ਰਿਹਾ ਹੈ। ਇਸ ਮੌਕੇ ਕ੍ਰਿਸ਼ਨ ਸਿੰਘ, ਪਲਵਿੰਦਰ ਸਿੰਘ ਸਰਪੰਚ ਕੌਲੀ, ਰਾਣਾ ਕੌਲੀ, ਗੁਰਜੀਤ ਸਿੰਘ ਫੌਜੀ ਢੀਂਡਸਾ ਅਤੇ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।
Share this content:


Post Comment