ਨਿਊ ਯਾਰਕ ਵਿੱਚ ਅਫਰੀਕੀ-ਅਮਰੀਕੀ ਵਿਅਕਤੀ ਵੱਲੋਂ ਬਜ਼ੁਰਗ ਸਿੱਖ ਡਰਾਈਵਰ ਦੀ ਕੁੱਟਮਾਰ
ਨਿਊ ਯਾਰਕ, 6 ਮਈ – ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨਿਊਯਾਰਕ ਸ਼ਹਿਰ ‘ਚ ਵਾਪਰੀ ਇਸ ਘਟਨਾ ਨੇ ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇੱਕ ਅਫ਼ਰੀਕੀ-ਅਮਰੀਕੀ ਵਿਅਕਤੀ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਣ ‘ਤੇ ਅਮਰੀਕਾ ਵਿਚ ਵੱਸਦੇ ਸਿੱਖ ਭਾਈਚਾਰੇ ‘ਚ (Sikhs inj USA) ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਸਾਂਝੇ ਕੀਤੇ ਗਏ ਵਿਜ਼ੂਅਲ ਦੇ ਅਨੁਸਾਰ, ਡਰਾਈਵਰ ਅਤੇ ਇੱਕ ਹੋਰ ਵਿਅਕਤੀ ਵਿਚਕਾਰ ਬਹਿਸ ਤੋਂ ਬਾਅਦ ਸੜਕ ਕਿਨਾਰੇ ਟਕਰਾਅ ਦੀ ਰਿਪੋਰਟ ਕੀਤੀ ਗਈ। ਸਥਿਤੀ ਤੇਜ਼ੀ ਨਾਲ ਵਿਗੜ ਗਈ, ਵਿਅਕਤੀ ਨੇ ਬਜ਼ੁਰਗ ਡਰਾਈਵਰ ‘ਤੇ ਕਿਸੇ ਹੋਰ ਵਾਹਨ ਨੂੰ ਟੱਕਰ ਮਾਰਨ ਦਾ ਦੋਸ਼ ਲਗਾਇਆ।
Share this content:



Post Comment