ਪੰਜਾਬ ‘ਚ ਸ਼ੁਕਰਾਨਾ ਨਹੀਂ, ਹੁਣ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦਾ ਸਮਾਂ ਹੈ : ਨਵਜੋਤ ਕੌਰ ਸਿੱਧੂ
ਚੰਡੀਗੜ੍ਹ, 6 ਮਈ – ਸਾਬਕਾ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਅਤੇ ਭਾਰਤੀ ਰਾਸ਼ਟਰਵਾਦੀ ਪਾਰਟੀ ਦੀ ਉੱਤਰੀ ਰਾਜਾਂ ਦੀ ਨੈਸ਼ਨਲ ਜਨਰਲ ਸਕੱਤਰ ਅਤੇ ਇੰਚਾਰਜ ਡਾਕਟਰ ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਦੋਂ ਲੋਕ ਖੁਦ ਸੜਕਾਂ ‘ਤੇ ਬੈਠੇ ਹੋਣ ਅਤੇ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹੋਣ ਤਾਂ ਉਸ ਵੇਲੇ ਸ਼ੁਕਰਾਨਾ ਕਰਨ ਦਾ ਨਹੀਂ, ਸਗੋਂ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦਾ ਸਮਾਂ ਹੁੰਦਾ ਹੈ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਪਹਿਲਾਂ ਤੋਂ ਤੈਅ ਪ੍ਰੋਗਰਾਮ ਤਹਿਤ ਮੱਥਾ ਟੇਕਣ ਲਈ ਇੱਥੇ ਪਹੁੰਚੇ ਸਨ ਅਤੇ ਪੰਜਾਬ ਦੇ ਭਲੇ ਲਈ ਨਵੀਂ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਘਰ ਵਿੱਚ ਅਰਦਾਸ ਕਰਨਾ ਜ਼ਰੂਰੀ ਸਮਝਦੇ ਹਨ।
Share this content:



Post Comment