ਪੰਜਾਬ ਵਿਚ 42 ਘੰਟੇ ਬਾਅਦ ਬਾਅਦ ਖ਼ਤਮ ਹੋਈ ਈਡੀ ਦੀ ਰੇਡ
ਮੋਹਾਲੀ, 9 ਮਈ – ਮੋਹਾਲੀ ਦੇ ਖਰੜ ਵਿੱਚ ਬਸਟੇਡ ਟਾਵਰ ਦੀ ਨੌਵੀਂ ਮੰਜ਼ਿਲ ‘ਤੇ ਈਡੀ ਦੀ ਛਾਪੇਮਾਰੀ ਸ਼ੁੱਕਰਵਾਰ ਰਾਤ ਨੂੰ ਲਗਭਗ 12:00 ਵਜੇ ਖ਼ਤਮ ਹੋਈ। ਇਹ ਕਾਰਵਾਈ ਲੱਗਭਗ 40 ਘੰਟੇ ਚੱਲੀ। ਛਾਪੇਮਾਰੀ ਤੋਂ ਬਾਅਦ, ਈਡੀ ਦੇ ਅਧਿਕਾਰੀਆਂ ਨੂੰ ਬੈਗਾਂ ਵਿੱਚ ਸਮਾਨ ਲੈ ਕੇ ਜਾਂਦੇ ਦੇਖਿਆ ਗਿਆ। ਹਾਲਾਂਕਿ, ਆਈਟੀ ਕਾਰੋਬਾਰੀ ਨਿਤਿਨ ਗੋਹਿਲ ਉਨ੍ਹਾਂ ਨਾਲ ਮੌਜੂਦ ਨਹੀਂ ਸਨ, ਇਸ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਟੀਮ ਵੱਲੋਂ ਜ਼ਬਤ ਕੀਤੀਆਂ ਗਈਆਂ ਚੀਜ਼ਾਂ ਦੇ ਵੇਰਵਿਆਂ ਦੀ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਹ ਪੂਰਾ ਮਾਮਲਾ ਧੋਖਾਧੜੀ ਨਾਲ ਜ਼ਮੀਨ ਦੀ ਵਰਤੋਂ ਵਿੱਚ ਬਦਲਾਅ (ਸੀਐਲਯੂ) ਪ੍ਰਾਪਤ ਕਰਨ, ਜ਼ਮੀਨ ਮਾਲਕਾਂ ਅਤੇ ਗਾਹਕਾਂ ਨੂੰ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਵੀਰਵਾਰ ਨੂੰ ਈਡੀ ਵੱਲੋਂ ਇੱਕ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ 1 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈਸ ਨੋਟ ਜਾਰੀ ਹੋਣ ਤੋਂ ਬਾਅਦ ਅਮਨ ਅਰੋੜਾ ਬਾਰੇ ਵੀ ਸਵਾਲ ਖੜ੍ਹੇ ਹੋਏ ਸਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਮਨੀ ਲਾਂਡਰਿੰਗ ਦੇ ਦੋਸ਼ੀ ਗੌਰਵ ਧੀਰ ਮੰਤਰੀ ਅਮਨ ਅਰੋੜਾ ਦੇ ਕਰੀਬੀ ਹਨ।
Share this content:



Post Comment