ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਸਮੇਤ 4 IAS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 13 ਮਈ – ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਚਾਰ ਆਈਏਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ। ਇਨ੍ਹਾਂ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵੀ ਬਦਲ ਦਿੱਤੇ ਗਏ ਹਨ। ਰਾਮਵੀਰ, IAS, ਪ੍ਰਸ਼ਾਸਕੀ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਕਮਿਸ਼ਨਰ, ਜਲੰਧਰ ਡਿਵੀਜ਼ਨ, ਨੂੰ ਕਮਿਸ਼ਨਰ, ਜਲੰਧਰ ਡਿਵੀਜ਼ਨ ਦੇ ਨਾਲ-ਨਾਲ ਪ੍ਰਸ਼ਾਸਕੀ ਸਕੱਤਰ, ਜਲ ਸਪਲਾਈ ਅਤੇ ਸੈਨਿਟੇਸ਼ਨ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਘਨਸ਼ਿਆਮ ਥੋਰੀ, IAS, ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ, ਨੂੰ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੁਨੀਤ ਗੋਇਲ, IAS, ਵਿਸ਼ੇਸ਼ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ, ਨੂੰ ਵਿਸ਼ੇਸ਼ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਨਿਯੁਕਤ ਕੀਤਾ ਗਿਆ ਹੈ।
Share this content:



Post Comment