ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਫਿਰ ਹੋਇਆ ਵਾਧਾ
ਨਵੀਂ ਦਿੱਲੀ, 19 ਮਈ – ਦੇਸ਼ ਵਿਚ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ। ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੋਵਾਂ ਦੇ ਰੇਟਾਂ ਵਿਚ ਕਰੀਬ 90 ਪੈਸੇ ਪ੍ਰਤੀ ਲੀਟਰ ਤੱਕ ਦਾ ਇਜ਼ਾਫ਼ਾ ਕੀਤਾ ਗਿਆ ਹੈ। ਪਿਛਲੇ ਪੰਜ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਈਂਧਨ ਦੀਆਂ ਕੀਮਤਾਂ ਵਧੀਆਂ ਹਨ, ਜਿਸ ਨਾਲ ਲੋਕਾਂ ਦੀ ਚਿੰਤਾ ਹੋਰ ਵੱਧ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਸ਼ੁੱਕਰਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ ਕਰੀਬ 3 ਰੁਪਏ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਗਿਆ ਸੀ। ਲਗਾਤਾਰ ਵਧ ਰਹੀਆਂ ਕੀਮਤਾਂ ਦਾ ਅਸਰ ਹੁਣ ਸਿੱਧਾ ਆਮ ਲੋਕਾਂ ਦੀ ਜੇਬ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਆਵਾਜਾਈ ਖਰਚ ਵਧਣ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਭਾਅ ਵੀ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦੇਸ਼ ਵਿਚ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ। ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੋਵਾਂ ਦੇ ਰੇਟਾਂ ਵਿਚ ਕਰੀਬ 90 ਪੈਸੇ ਪ੍ਰਤੀ ਲੀਟਰ ਤੱਕ ਦਾ ਇਜ਼ਾਫ਼ਾ ਕੀਤਾ ਗਿਆ ਹੈ। ਪਿਛਲੇ ਪੰਜ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਈਂਧਨ ਦੀਆਂ ਕੀਮਤਾਂ ਵਧੀਆਂ ਹਨ, ਜਿਸ ਨਾਲ ਲੋਕਾਂ ਦੀ ਚਿੰਤਾ ਹੋਰ ਵੱਧ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਸ਼ੁੱਕਰਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ ਕਰੀਬ 3 ਰੁਪਏ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਗਿਆ ਸੀ। ਲਗਾਤਾਰ ਵਧ ਰਹੀਆਂ ਕੀਮਤਾਂ ਦਾ ਅਸਰ ਹੁਣ ਸਿੱਧਾ ਆਮ ਲੋਕਾਂ ਦੀ ਜੇਬ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਆਵਾਜਾਈ ਖਰਚ ਵਧਣ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਭਾਅ ਵੀ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦਿੱਲੀ-ਮੁੰਬਈ ਵਿੱਚ ਹੁਣ ਕਿੰਨੇ ਦਾ ਮਿਲੇਗਾ ਪੈਟਰੋਲ-ਡੀਜ਼ਲ?
ਨਵੀਆਂ ਕੀਮਤਾਂ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 98.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 91.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਥੇ ਹੀ ਆਰਥਿਕ ਰਾਜਧਾਨੀ ਮੁੰਬਈ ਵਿੱਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 109.70 ਰੁਪਏ ਅਤੇ ਡੀਜ਼ਲ 96.07 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ। ਜਦਕਿ ਚੇਨਈ ਵਿੱਚ ਪੈਟਰੋਲ 104.49 ਰੁਪਏ ਅਤੇ ਡੀਜ਼ਲ 96.11 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਮਾਹਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਸਥਿਤੀ ਦਾ ਅਸਰ ਘਰੇਲੂ ਈਂਧਨ ਕੀਮਤਾਂ ‘ਤੇ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਟਰਾਂਸਪੋਰਟ ਖਰਚ ਵਧ ਸਕਦਾ ਹੈ, ਜਿਸਦਾ ਅਸਰ ਸਬਜ਼ੀਆਂ, ਦੁੱਧ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਦੀਆਂ ਕੀਮਤਾਂ ‘ਤੇ ਵੀ ਵੇਖਣ ਨੂੰ ਮਿਲ ਸਕਦਾ ਹੈ।
Share this content:


Post Comment