ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ISI ਦਾ ਏਜੰਟ
ਚੰਡੀਗੜ੍ਹ, 20 ਮਈ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਕਿਹਾ, “ਇਹ ਆਦਮੀ ਆਈਐੱਸਆਈ (ISI) ਦਾ ਏਜੰਟ ਹੈ। ISI ਦੇ ਕਹਿਣ ‘ਤੇ ਸਾਡੇ ਦੇਸ਼ ਨੂੰ ਖ਼ਤਰੇ ਵਿੱਚ ਪਾਉਣਾ ਚਾਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਦੇ ਕੰਮ ਵਿੱਚ ਵਿਘਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਵਿਦੇਸ਼ ਦੌਰੇ ਨੂੰ ਲੈ ਕੇ ਤਨਜ਼ ਕੱਸਿਆ ਸੀ।
ਇਸੇ ਮੁੱਦੇ ‘ਤੇ ਜਦੋਂ ਪੱਤਰਕਾਰਾਂ ਨੇ ਰਵਨੀਤ ਬਿੱਟੂ ਨੂੰ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਹ ਤਿੱਖੀ ਪ੍ਰਤੀਕਿਰਿਆ ਦਿੱਤੀ। ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਪੂਰੇ ਦੇਸ਼ ਦੇ ਮੁੱਖ ਮੰਤਰੀ ਹਨ, ਵਿਦੇਸ਼ ਜਾ ਕੇ ਉਨ੍ਹਾਂ ਤੇਲ ਅਤੇ ਗੈਸ ਦਾ ਮਸਲੇ ਹੱਲ ਕਰਨੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਯੂਏਈ ਜਾ ਕੇ ਤੇਲ ਦਾ ਮਸਲਾ ਹੱਲ ਕੀਤਾ ਹੈ। ਬਿੱਟੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ।
Share this content:


Post Comment