ਪੰਜਾਬ ‘ਚ ਸ਼ੁਰੂ ਹੋਈ ਅਵਾਰਾ ਕੁੱਤਿਆਂ ਦੇ ਵਿਰੁੱਧ ਮੁਹਿੰਮ
ਚੰਡੀਗੜ੍ਹ, 23 ਮਈ – ਪੰਜਾਬ ਵਿੱਚ 22 ਮਈ ਤੋਂ ਜਾਨਲੇਵਾ ਅਤੇ ਭਿਆਨਕ ਅਵਾਰਾ ਕੁੱਤਿਆਂ ਨੂੰ ਫੜਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇੰਸਟਾਗ੍ਰਾਮ ‘ਤੇ ਇੱਕ ਪੋਸਟ ਰਾਹੀਂ ਇਸ ਮੁਹਿੰਮ ਦਾ ਐਲਾਨ ਕੀਤਾ। ਮਾਨ ਨੇ ਲਿਖਿਆ, “ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ।
ਸੁਪਰੀਮ ਕੋਰਟ ਦੇ ਫੈਸਲੇ ਦੇ ਜਵਾਬ ਵਿੱਚ ਪੰਜਾਬ ਸਰਕਾਰ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਲਈ ਖ਼ਤਰਾ ਪੈਦਾ ਕਰਨ ਵਾਲੇ ਅਵਾਰਾ ਅਤੇ ਘਾਤਕ ਕੁੱਤਿਆਂ ਨੂੰ ਖਤਮ ਕਰਨ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰ ਰਹੀ ਹੈ। ਇਸ ਤੋਂ ਪਹਿਲਾਂ, 10 ਮਾਰਚ, 2026 ਨੂੰ, ਪੰਜਾਬ-ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਹ ਮਾਮਲਾ ਖੁੱਦ ਚੁੱਕਿਆ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਬਾਰੇ ਪੰਜਾਬ ਨਗਰ ਨਿਗਮ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਤੋਂ ਰਿਪੋਰਟਾਂ ਮੰਗੀਆਂ।
Share this content:



Post Comment