Loading Now

SIR ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

SIR ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਚੰਡੀਗੜ੍ਹ, 25 ਮਈ – ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।

Share this content:

Post Comment