ਪੰਜਾਬ ਚੋਣ ਕਮਿਸ਼ਨ ਵੱਲੋਂ 4 ਨਗਰ ਕੌਂਸਲਾਂ ਦੀਆਂ ਚੋਣ ਤਰੀਕਾਂ ‘ਚ ਬਦਲਾਅ
26, ਮਈ – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 4 ਨਗਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੀਆਂ ਚੋਣ ਤਰੀਕਾਂ ‘ਚ ਵੱਡਾ ਬਦਲਾਅ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਜਾਰੀ ਸ਼ਡਿਊਲ ਅਨੁਸਾਰ, 28 ਮਈ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਣੀ ਸੀ, ਜਦਕਿ ਨਤੀਜੇ ਤੇ ਵੋਟਿੰਗ 10 ਜੂਨ ਨੂੰ ਐਲਾਨੀ ਗਈ ਸੀ, ਪਰ ਹੁਣ ਚੋਣ ਕਮਿਸ਼ਨ ਵੱਲੋਂ ਨਵਾਂ ਸ਼ਡਿਊਲ ਜਾਰੀ ਕੀਤਾ ਗਿਆਹੈ।
ਵੇਖੋ ਨਵੇਂ ਸ਼ਡਿਊਲ ਦੀਆਂ ਤਰੀਕਾਂ
13 ਜੂਨ ਨੂੰ ਪੈਣਗੀਆਂ ਐਲਾਨੇ ਜਾਣਗੇ ਨਤੀਜੇ
ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 30.05.2026 (ਸ਼ਨੀਵਾਰ) ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਇਸ ਉਦੇਸ਼ ਲਈ ਨਿਰਧਾਰਤ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ।
Share this content:



Post Comment