ਤਾਮਿਲ ਸਰਕਾਰ ਨੇ 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼
ਤਾਮਿਲਨਾਡੂ, 26 ਮਈ – ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਸੋਮਵਾਰ ਨੂੰ ਰਾਜ ਦੇ ਸੀਮਾਂਤ ਕਿਸਾਨਾਂ ਲਈ ਸਹਿਕਾਰੀ ਬੈਂਕਾਂ ਤੋਂ ਲਏ ਗਏ 50,000 ਰੁਪਏ ਤੱਕ ਦੇ ਫਸਲੀ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ। ਇਸਦੇ ਨਾਲ ਹੀ ਵੱਡੇ ਕਿਸਾਨਾਂ ਲਈ 5,000 ਰੁਪਏ ਤੱਕ ਦੇ ਫਸਲੀ ਕਰਜ਼ੇ ਵੀ ਮੁਆਫ਼ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਨਾਲ ਰਾਜ ਦੇ 14.22 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਇਸ ਨਾਲ ਸਰਕਾਰ ‘ਤੇ 2,044 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਨਵੀਂ ਬਣੀ ਰਾਜ ਸਰਕਾਰ ਦਾ ਇਹ ਕਦਮ ਪਿਛਲੇ ਮਹੀਨੇ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦਾ ਹਿੱਸਾ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, 1 ਮਈ, 2025 ਅਤੇ 28 ਫਰਵਰੀ, 2026 ਦੇ ਵਿਚਕਾਰ ਸਹਿਕਾਰੀ ਬੈਂਕਾਂ ਤੋਂ ਲਏ ਗਏ ਫਸਲੀ ਕਰਜ਼ੇ ਇਸ ਯੋਜਨਾ ਦੇ ਤਹਿਤ ਮੁਆਫ਼ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਵਿੱਤੀ ਸਥਿਤੀ ਅਤੇ ਸਰੋਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਰਜ਼ਾ ਮੁਆਫੀ ਕਿਸਾਨਾਂ ਨੂੰ ਆਉਣ ਵਾਲੇ ਬਿਜਾਈ ਸੀਜ਼ਨ ਲਈ ਨਵੇਂ ਕਰਜ਼ੇ ਪ੍ਰਾਪਤ ਕਰਨ ਵਿੱਚ ਮਦਦ ਕਰੇਗੀ। ਇਸ ਤੋਂ ਇਲਾਵਾ, ਹੋਰ ਕਿਸਾਨਾਂ ਲਈ ਰਾਹਤ ਉਪਾਵਾਂ ਦਾ ਐਲਾਨ ਕੀਤਾ ਗਿਆ ਹੈ।
AIADMK ਨੂੰ ਲੱਗਿਆ ਝਟਕਾ
ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਹਾਲ ਹੀ ਵਿੱਚ ਆਲ ਇੰਡੀਆ ਅੰਨਾ ਦ੍ਰਾਵਿੜ ਮੁਨੇਤਰ ਕਜ਼ਾਗਮ (ਏਆਈਏਡੀਐਮਕੇ), ਜੋ ਕਿ ਆਪਣੀ ਹਾਲੀਆ ਚੋਣ ਹਾਰ ਤੋਂ ਬਾਅਦ ਅੰਦਰੂਨੀ ਸੰਕਟ ਦਾ ਸਾਹਮਣਾ ਕਰ ਰਹੀ ਹੈ, ਨੂੰ ਇੱਕ ਹੋਰ ਝਟਕਾ ਲੱਗਾ ਹੈ। ਪਾਰਟੀ ਦੇ ਤਿੰਨ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਅਦਾਕਾਰ-ਰਾਜਨੇਤਾ ਵਿਜੇ ਦੀ ਪਾਰਟੀ, ਤਾਮਿਲਨਾਡੂ ਵੇਟੀ ਕਜ਼ਾਗਮ (ਟੀਵੀਕੇ) ਵਿੱਚ ਸ਼ਾਮਲ ਹੋ ਗਏ ਹਨ। ਅਸਤੀਫਾ ਦੇਣ ਵਾਲੇ ਵਿਧਾਇਕਾਂ ਵਿੱਚ ਮਰਾਗਾਥਮ ਕੁਮਾਰਵੇਲ, ਜੈਕੁਮਾਰ ਅਤੇ ਸੱਤਿਆਭਾਮਾ ਸ਼ਾਮਲ ਹਨ।
Share this content:



Post Comment