Loading Now

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਪੰਡਾਲ ਵਿਚ ਲੱਗੀ ਅੱਗ; ਜਾਨੀ ਨੁਕਸਾਨ ਤੋਂ ਬਚਾਅ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਪੰਡਾਲ ਵਿਚ ਲੱਗੀ ਅੱਗ; ਜਾਨੀ ਨੁਕਸਾਨ ਤੋਂ ਬਚਾਅ

ਅੰਮ੍ਰਿਤਸਰ, 27 ਮਈ – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਈਆਂ ਚਾਨਣੀਆਂ ਨੂੰ ਅਚਾਨਕ ਅੱਗ ਲੱਗ ਜਾਣ ਦੀ ਖਬਰ ਪ੍ਰਾਪਤ ਹੋਈ  ਹੈ। ਇਹ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਆਦਾ ਗਰਮੀ ਕਾਰਨ ਗੁਰਦੁਆਰਾ ਸਾਹਿਬ ਦੇ ਚਾਟੀਵਿੰਡ ਚੌਂਕ ਵਾਲੀ ਸਾਈਡ ਸ਼ਮਿਆਨੇ ਨੂੰ ਅੱਗ ਲੱਗ ਗਈ। ਜਿਸ ’ਤੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਲੋਂ ਤੁਰੰਤ ਅੱਗ ਤੇ ਕਾਬੂ ਪਾਇਆ ਗਿਆ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਵੀ ਚੁਪਹਿਰਾ ਸਾਹਿਬ ਕੱਟ ਰਹੀਆਂ ਸੰਗਤਾਂ ’ਤੇ  ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ਼ਟਰਿੰਗ ਦੀਆਂ ਪਲੇਟਾਂ ਡਿੱਗ ਪਈਆਂ ਸਨ, ਜਿਸ ਕਾਰਨ ਦੋ ਸ਼ਰਧਾਲੂ ਬੀਬੀਆਂ ਦੀ ਮੌਤ ਹੋ ਗਈ ਸੀ ਅਤੇ ਨੌ ਦੇ ਲਗਭਗ ਸ਼ਰਧਾਲੂ ਜਖ਼ਮੀ ਹੋ ਗਏ ਸਨ।

Share this content:

Post Comment