Loading Now

‘ਆਪ’ ਤੇ ਕਾਂਗਰਸ ਨੇ ਢਿੱਲੋਂ ਦੀ ਪ੍ਰਧਾਨਗੀ ਉੱਤੇ ਸਵਾਲ ਚੁੱਕੇ

‘ਆਪ’ ਤੇ ਕਾਂਗਰਸ ਨੇ ਢਿੱਲੋਂ ਦੀ ਪ੍ਰਧਾਨਗੀ ਉੱਤੇ ਸਵਾਲ ਚੁੱਕੇ

ਚੰਡੀਗੜ੍ਹ, 29 ਮਈ – ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਉਣ ’ਤੇ ‘ਆਪ’ ਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਵੱਲੋਂ ਨਕਾਰੇ ਆਗੂ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕਰ ਦਿੱਤਾ। ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ’ਤੇ ਕਿਹਾ ਕਿ ਸਾਲ 2017, 2019 ਤੇ 2024 ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਹਰਾਏ ਕਾਂਗਰਸ ਦੇ ਭਾਜਪਾਈ ਨੇਤਾ ਕੇਵਲ ਢਿੱਲੋਂ ਨੂੰ ਮੁਬਾਰਕ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੁਨੀਲ ਜਾਖੜ, ਰਵਨੀਤ ਬਿੱਟੂ, ਮਨਪ੍ਰੀਤ ਬਾਦਲ, ਫ਼ਤਹਿਜੰਗ ਬਾਜਵਾ, ਤਰੁਣ ਚੁੱਘ ਤੇ ਅਸ਼ਵਨੀ ਸ਼ਰਮਾ ਤੇ ਹੋਰਨਾਂ ਨੂੰ ਜ਼ਿੱਲਤ ਝੱਲਣ ਦਾ ਬੱਲ ਬਖ਼ਸ਼ਣ ਦੀ ਪ੍ਰਮਾਤਮਾ ਨੂੰ ਪ੍ਰਾਰਥਨਾ ਕੀਤੀ।

ਭਾਜਪਾ ਪੰਜਾਬ ਵਿੱਚ ਲੀਡਰਸ਼ਿਪ ਨੂੰ ਆਊਟਸੋਰਸ ਕਰ ਰਹੀ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਵੱਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਵਿਅੰਗ ਕੀਤਾ। ਸ੍ਰੀ ਵੜਿੰਗ ਨੇ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਫਨੇ ਦੇਖ ਰਹੀ ਹੈ, ਉਸ ਨੂੰ ਆਪਣੇ ਹੀ ਘਰ ਵਿੱਚੋਂ ਸੂਬੇ ਦੀ ਅਗਵਾਈ ਕਰਨ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ।

Share this content:

Post Comment