ਵਿਕਰਮ ਸਿੰਘ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਜਾਇਜ਼ : ਜਥੇਦਾਰ ਗੜਗੱਜ
ਅੰਮ੍ਰਿਤਸਰ, 6 ਜੂਨ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਵਿੱਚ ਹੈਨਰੀ ਨੋਵਾਕ ਕਤਲ ਮਾਮਲੇ ਵਿੱਚ ਦੋਸ਼ੀ ਵਿਕਰਮ ਸਿੰਘ ਦਿਗਵਾ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਜਾਇਜ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਯੂਕੇ ਦੀ ਅਦਾਲਤ ਨੇ ਨਿਆਂਇਕ ਪ੍ਰਕਿਰਿਆ ਅਨੁਸਾਰ ਫ਼ੈਸਲਾ ਦਿੱਤਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਨੂੰ ਆਧਾਰ ਬਣਾ ਕੇ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣਾ ਅਤੇ ਕਿਰਪਾਨ ਉੱਤੇ ਪਾਬੰਦੀ ਦੀ ਮੰਗ ਕਰਨਾ ਠੀਕ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਸਿੱਖ ਕਕਾਰ ਕਿਰਪਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਾਂਤੀ, ਮਨੁੱਖਤਾ ਦੀ ਸੇਵਾ ਅਤੇ ਕਾਨੂੰਨ ਦੀ ਪਾਲਣਾ ਵਿੱਚ ਵਿਸ਼ਵਾਸ ਰੱਖਦੀ ਹੈ। ਜਥੇਦਾਰ ਨੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੂੰ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਖੜ੍ਹਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
Share this content:



Post Comment