ਹਲਕਾ ਦਾਖਾ ਤੋਂ ਵਿਧਾਇਕ Manpreet Ayali ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
ਚੰਡੀਗੜ੍ਹ, 9 ਜੂਨ – ਪੰਜਾਬ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਪੱਲਾ ਫੜ ਲਿਆ ਹੈ। ਮਨਪ੍ਰੀਤ ਸਿੰਘ ਇਯਾਲੀ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ, ਇਸ ਲਈ ਉਹ ਲਗਾਤਾਰ ਪੰਥਕ ਏਕੇ ਲਈ ਯਤਨਸ਼ੀਲ ਰਹਿਣਗੇ। ਦੇਸ਼ ਵਿੱਚ ਕੇਂਦਰੀ ਜਾਂਚ ਏਜੰਸੀਆਂ ਦੀ ਵੱਡੇ ਪੱਧਰ ‘ਤੇ ਹੋ ਰਹੀ ਵਰਤੋਂ ਬਾਰੇ ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਚੋਣਾਂ ਦੌਰਾਨ ਹੀ ਸਰਗਰਮ ਕਿਉਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਸੁਤੰਤਰ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੰਮ ਕਰਨ ਦੇਣਾ ਚਾਹੀਦਾ ਹੈ। ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਵੀ ਹਰ ਪੰਜ ਸਾਲ ਬਾਅਦ ਨਿਯਮਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ, ਪਰ ਪੰਜਾਬ ਵਿੱਚ ਸਾਲ 2011 ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਹਨ, ਜਿਨ੍ਹਾਂ ਨੂੰ ਜਲਦੀ ਤੋਂ ਜਲਦੀ ਕਰਵਾਇਆ ਜਾਣਾ ਚਾਹੀਦਾ ਹੈ।
Share this content:



Post Comment