ਖ਼ਤਮ ਹੋਈ PRTC ਕਾਮਿਆਂ ਦੀ ਹੜਤਾਲ
ਚੰਡੀਗੜ੍ਹ, 11 ਜੂਨ – ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਬੱਸਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਮੁੜ ਬੱਸਾਂ ‘ਤੇ ਸਫਰ ਸ਼ੁਰੂ ਹੋ ਗਿਆ ਹੈ। ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਟਰਾਂਸਫੋਰਟ ਸੈਕਟਰੀ ਵਰੁਣ ਰੂਜਮ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ, ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਚੱਲ ਰਹੇ ਸੰਘਰਸ਼ ਦੌਰਾਨ ਅੱਜ ਸੰਗਠਨ ਦੇ ਆਗੂਆਂ ਦੀ ਟਰਾਂਸਪੋਰਟ ਸਕੱਤਰ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਡਿਊਟੀ ‘ਤੇ ਵਾਪਸ ਪਰਤਣ ਅਤੇ ਚੰਡੀਗੜ੍ਹ ਵਿੱਚ ਹੋਣ ਵਾਲਾ ਪ੍ਰਦਰਸ਼ਨ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
Share this content:



Post Comment