Loading Now

ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਬਿਹਤਰੀ ਲਈ ਹਰ ਸੰਭਵ ਸਹਿਯੋਗ ਕਰਾਂਗੇ – ਦੀਪਕ ਬਾਲੀ

ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਬਿਹਤਰੀ ਲਈ ਹਰ ਸੰਭਵ ਸਹਿਯੋਗ ਕਰਾਂਗੇ – ਦੀਪਕ ਬਾਲੀ

WhatsApp-Image-2026-06-11-at-3.19.28-PM-1024x626 ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਬਿਹਤਰੀ ਲਈ ਹਰ ਸੰਭਵ ਸਹਿਯੋਗ ਕਰਾਂਗੇ - ਦੀਪਕ ਬਾਲੀ
ਫਗਵਾੜਾ ਵਿਖੇ ਐਸ.ਐਨ.ਐਸ. ਕ੍ਰਿਕੇਟ ਅਕੈਡਮੀ ਦੇ ਦੌਰੇ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਦੀਪਕ ਬਾਲੀ ਅਤੇ ਉਹਨਾਂ ਨੂੰ ਸਨਮਾਨਤ ਕਰਦੇ ਹੋਏ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਹੋਰ।

* ਪੀ.ਸੀ.ਏ. ਦੇ ਮੀਤ ਪ੍ਰਧਾਨ ਨੇ ਐੱਸ.ਐੱਨ.ਐੱਸ. ਕ੍ਰਿਕਟ ਅਕੈਡਮੀ ਦਾ ਕੀਤਾ ਦੌਰਾ
ਫਗਵਾੜਾ, 11 ਜੂਨ (ਏ.ਡੀ.ਪੀ ਨਿਊਜ਼) – ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਟੀ.ਡਬਲਊ.ਈ.ਆਈ. (ਜੇਸੀਟੀ) ਸਕੂਲ ਦੀ ਗਰਾਊਂਡ ਵਿਖੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਐੱਸ.ਐੱਨ.ਐੱਸ. ਕ੍ਰਿਕਟ ਅਕੈਡਮੀ ਦੇ ਲਈ ਅੱਜ ਦਾ ਦਿਨ ਖਾਸ ਅਤੇ ਯਾਦਗਾਰ ਬਣ ਗਿਆ, ਜਦੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਮੀਤ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅਕੈਡਮੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਕੈਡਮੀ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਨੌਜਵਾਨ ਖਿਡਾਰੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਦੀਪਕ ਬਾਲੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਅਕੈਡਮੀ ਵੱਲੋਂ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕੈਡਮੀ ਨੂੰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਨਾਲ ਰਜਿਸਟਰ ਕਰਵਾਉਣ, ਲੈਦਰ ਬਾਲਾਂ, ਉੱਚ ਗੁਣਵੱਤਾ ਵਾਲੇ ਬੱਲੇ, ਸਰਕਾਰੀ ਕੋਚ ਦੀ ਨਿਯੁਕਤੀ ਅਤੇ ਖੇਡ ਮੈਦਾਨ ਨਾਲ ਸਬੰਧਤ ਹੋਰ ਲੋੜਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਪ੍ਰਤਿਭਾ ਮੌਜੂਦ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਲੋੜੀਂਦੀਆਂ ਸਹੂਲਤਾਂ ਮਿਲਣ ਤਾਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਦੇ ਹਨ।

ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਰਬ ਨੌਜਵਾਨ ਸਭਾ ਦੇ ਮੁੱਖ ਸਰਪ੍ਰਸਤ ਗੁਰਮੀਤ ਪਲਾਹੀ ਨੇ ਦੀਪਕ ਬਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਅਤੇ ਸਹਿਯੋਗ ਦਾ ਭਰੋਸਾ ਅਕੈਡਮੀ ਨਾਲ ਜੁੜੇ ਸੈਂਕੜੇ ਬੱਚਿਆਂ ਲਈ ਨਵੀਂ ਉਮੀਦ ਬਣ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਾਲੀ ਦੀ ਹੌਸਲਾ ਅਫਜ਼ਾਈ ਨਾਲ ਖਿਡਾਰੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਆਤਮ-ਵਿਸ਼ਵਾਸ ਸਪੱਸ਼ਟ ਤੌਰ ’ਤੇ ਨਜ਼ਰ ਆਉਂਦਾ ਹੈ। ਸਭਾ ਦੇ ਸਲਾਹਕਾਰ ਬੋਰਡ ਦੇ ਮੈਂਬਰ ਅਤੇ ਆਪ ਪਾਰਟੀ ਦੇ ਜ਼ਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਜਦੋਂ ਸਮਾਜ ਦੇ ਆਗੂ ਨੌਜਵਾਨਾਂ ਦੇ ਸੁਪਨਿਆਂ ਨਾਲ ਖੜ੍ਹੇ ਹੁੰਦੇ ਹਨ ਤਾਂ ਸਫਲਤਾ ਦੀਆਂ ਮੰਜ਼ਿਲਾਂ ਆਪਣੇ ਆਪ ਨੇੜੇ ਆ ਜਾਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਦੀਪਕ ਬਾਲੀ ਦਾ ਮਾਰਗਦਰਸ਼ਨ ਅਤੇ ਸਹਿਯੋਗ ਭਵਿੱਖ ਵਿੱਚ ਵੀ ਅਕੈਡਮੀ ਦੇ ਖਿਡਾਰੀਆਂ ਨੂੰ ਨਵੀਆਂ ਉੱਚਾਈਆਂ ਤੱਕ ਲੈ ਕੇ ਜਾਵੇਗਾ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਦੀਪਕ ਬਾਲੀ ਨੂੰ ਸ਼ਾਲ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਜਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਪਰਸਨ ਮੈਡਮ ਲਲਿਤ ਸਕਲਾਨੀ, ਮਨੋਹਰ ਸਿੰਘ ਤਲਵਾੜ ਕੋਚ, ਰਵੀ ਸਿੱਧੂ ਕੌਂਸਲਰ, ਅਸ਼ੋਕ ਕੁਮਾਰ ਡੀ. ਪੀ. ਕੋਚ, ਇੰਦਰਜੀਤ ਬਾਲੀ ਕੌਂਸਲਰ, ਰਾਜ ਸੰਧੂ ਸੇਵਾਮੁਕਤ ਐੱਸ. ਡੀ. ਓ. , ਰਣਜੀਤ ਸਿੰਘ ਬੇਦੀ ਤੋਂ ਇਲਾਵਾ ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਜਗਜੀਤ ਸੇਠ, ਗੁਲਸ਼ਨ ਕਪੂਰ, ਗੁਰਦੀਪ ਸਿੰਘ ਤੁਲੀ ਆਪ ਆਗੂ, ਪਰਮਜੀਤ ਰਾਏ, ਹਰਜਿੰਦਰ ਗੋਗਨਾ, ਜਤਿੰਦਰ ਸ਼ਰਮਾ, ਕੁਲਦੀਪ ਸਿੰਘ ਜਸਵਾਲ, ਅਨੂਪ ਦੁੱਗਲ, ਸ਼ੁਭਮ ਸ਼ਰਮਾ, ਹਰਸ਼ ਸ਼ਰਮਾ, ਇਸ਼ਿਤਾ, ਘਨਸ਼ਾਮ, ਸੌਰਵ ਸੈਨ, ਕਿਰਤੀ ਸੋਬਤੀ, ਗਿਤਾਂਗ, ਸ਼ਿਵਾਂਸ਼ ਸ਼ਰਮਾ, ਤੇਜਸਵੀਰ ਸਿੰਘ, ਸਾਹਿਲ, ਸ਼ਿਵਮ, ਦੀਪਕ, ਵਿਕਾਸ, ਰਿਤੂ ਰਾਜ ਤਿਵਾੜੀ, ਮਾਨਵੀ, ਹਰਗੁਣ, ਕਯਾਂਸ਼ ਰੱਤੀ, ਪ੍ਰਥਮ ਗੁਪਤਾ, ਹਰਿੰਦਰ ਸਿੰਘ, ਜਸਕੀਰਤ ਸਿੰਘ, ਕਵਿਸ਼ ਬੇਦੀ, ਅੰਕਿਤ ਸ਼ੁਕਲਾ, ਸ਼ੌਰਯਾ ਸਕਲਾਨੀ ਆਦਿ ਹਾਜ਼ਰ ਸਨ।

Share this content:

Post Comment