Loading Now

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

ਫਰੀਦਕੋਟ12 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

WhatsApp-Image-2026-06-12-at-11.49.45-AM-1024x683 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

ਸਪੀਕਰ ਸ ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸੀਪਾ ਸਰਪੰਚ, ਗੁਰਸੇਵਕ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਲਾਡੀ ਢੁੱਡੀ, ਜਲੌਰ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ ,ਮੈਂਬਰ ਸੰਦੀਪ ਕੁਮਾਰ ,ਮੈਂਬਰ ਗੁਰਵਿੰਦਰ ਸਿੰਘਮੈਂਬਰ ਬਲਵੀਰ ਸਿੰਘ ,ਮੈਂਬਰ ਰਾਮ ਸਿੰਘ ,ਮੈਂਬਰ ਗੁਰਸੇਵਕ ਸਿੰਘ ,ਮੈਂਬਰ ਹਰਜਿੰਦਰ ਸਿੰਘ, ਮੰਦਰ ਸਿੰਘ, ਡਾ ਗੁਰਚਰਨ ਸਿੰਘ ਸਾਬਕਾ ਮੈਂਬਰ, ਗੁਰਦੀਪ ਸਿੰਘ ਰਾਜੂ ਨੰਬਰਦਾਰ, ਬਲਜੀਤ ਸਿੰਘ ਸਾਬਕਾ ਮੈਂਬਰ, ਦਰਸਨ ਸਿੰਘ, ਬਸੰਤ ਸਿੰਘ ਫੌਜੀ ਗੁਰਦੁਆਰਾ ਕਮੇਟੀ ਪ੍ਰਧਾਨ, ਲਖਵੀਰ ਸਿੰਘ ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share this content:

Post Comment