ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਦੀ ਪਟੀਸ਼ਨ ਕੀਤੀ ਖ਼ਾਰਜ
ਨਵੀਂ ਦਿੱਲੀ, 12 ਜੂਨ – ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ’ਚ ਵਾਧੂ ਗਵਾਹਾਂ ਦੀ ਮੰਗ ਰੱਦ ਕਰਦੇ ਹੋਏ ਮਜੀਠੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਸੰਜੇ ਸਿੰਘ ਨੇ ਮਜੀਠੀਆ ‘ਤੇ ਡਰੱਗ ਮਾਫ਼ੀਆ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ ਤੇ ਇਸ ਤੋਂ ਬਾਅਦ ਮਜੀਠੀਆ ਵਲੋਂ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ।
Share this content:



Post Comment