Loading Now

ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 15 ਜੂਨ – ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਜਾਰੀ ਅਧਿਕਾਰਕ ਸੂਚੀ ਅਨੁਸਾਰ ਸੂਬੇ ਭਰ ਵਿੱਚ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਨੂੰ ਇੱਕ ਸਥਾਨ ਤੋਂ ਦੂਜੇ ਸਥਾਨ ‘ਤੇ ਤਾਇਨਾਤ ਕੀਤਾ ਗਿਆ ਹੈ। ਵਿਭਾਗ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਤਬਾਦਲੇ ਪ੍ਰਸ਼ਾਸਨਿਕ ਲੋੜਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਨਵੀਆਂ ਤੈਨਾਤੀਆਂ ਨਾਲ ਮਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

Share this content:

Post Comment