ਗੁਰੂ ਦੀ ਨਗਰੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਨੌਜਵਾਨ ਦਾ ਕਤਲ
ਅੰਮ੍ਰਿਤਸਰ, 22 ਜੂਨ – ਚਸ਼ਮਦੀਦ ਦਲਵੀਰ ਸਿੰਘ ਦੇ ਅਨੁਸਾਰ, ਸਵੇਰੇ 4 ਵਜੇ ਦੇ ਕਰੀਬ ਛੇ ਲੋਕਾਂ ਵਿਚ ਝਗੜਾ ਹੋ ਗਿਆ। ਅਚਾਨਕ, ਉਨ੍ਹਾਂ ਨੇ ਇੱਕ ਨੌਜਵਾਨ ਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦੇ ਹੋਏ ਤਮ ਤੋੜ ਦਿੱਤ। ਚਸ਼ਮਦੀਦ ਨੇ ਦੱਸਿਆ ਕਿ ਸਾਰੇ ਸ਼ਰਾਬ ਦੇ ਨਸ਼ੇ ਵਿਚ ਲੱਗ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਿਵਲ ਲਾਈਨਜ਼ ਸਟੇਸ਼ਨ ਹਾਊਸ ਅਫਸਰ (ਐਸਐਚਓ) ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਅਮਰਦੀਪ ਸਿੰਘ ਉਰਫ਼ ਗਿਆਨੀ (27) ਵਜੋਂ ਹੋਈ ਹੈ, ਜੋ ਕਿ ਜਗਦੰਬਾ ਕਲੋਨੀ, ਮਜੀਠਾ ਰੋਡ ਦਾ ਰਹਿਣ ਵਾਲਾ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਘਟਨਾ ਦਾ ਮੁੱਖ ਕਾਰਨ ਵਿੱਤੀ ਝਗੜਾ ਹੈ। ਸਟੇਸ਼ਨ ਹਾਊਸ ਅਫਸਰ (ਐਸਐਚਓ) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Share this content:



Post Comment