Loading Now

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਝਟਕਾ, ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਝਟਕਾ, ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਚੰਡੀਗੜ੍ਹ, 8 ਜੁਲਾਈ – ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਥਾਰ ਵਿਚ ਚਿੱਟੇ ਸਣੇ ਫੜੀ ਗਈ ਸੀ, ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਥਾਰ ਵਾਲੀ ਬੀਬੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਤੋਂ ਰਾਹਤ ਨਹੀਂ ਮਿਲੀ ਹੈ। ਬਰਖਾਸਤ ਕਾਂਸਟੇਬਲ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਮਨਦੀਪ ਕੌਰ ਇਸ ਵੇਲੇ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਦੀ ਮਸ਼ਹੂਰ ਗਾਇਕਾ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ‘ਤੇ ਵੀ ਸੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਜਿੱਥੋਂ ਉਸ ਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਪਰ ਹੁਣ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਦੋਸ਼ੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਕਾਲੀ ਥਾਰ ਤੋਂ ਗ੍ਰਿਫ਼ਤਾਰ ਕੀਤਾ, ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਸੂਤਰਾਂ ਮੁਤਾਬਕ ਜਦੋਂ ਸੋਮਵਾਰ ਨੂੰ ਅਮਨਦੀਪ ਕੌਰ ਪਿੰਡ ਬਾਦਲ ਇਲਾਕੇ ਵਿੱਚ ਸੀ, ਤਾਂ ਵਿਜੀਲੈਂਸ ਦੀ ਇੱਕ ਟੀਮ ਅਮਨਦੀਪ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ। ਜਦੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ, ਤਾਂ ਉਸ ਸਮੇਂ ਇੱਕ ਪੰਜਾਬੀ ਗਾਇਕਾ ਉਸ ਦੇ ਨਾਲ ਸੀ। ਇਹ ਪੰਜਾਬੀ ਮਹਿਲਾ ਗਾਇਕਾ ਸਿੱਧੂ ਮੂਸੇਵਾਲਾ ਦੇ ਸਭ ਤੋਂ ਕਰੀਬੀਆਂ ਵਿੱਚੋਂ ਇੱਕ ਸੀ। ਜਦੋਂ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਨਸ਼ੀਲੇ ਪਦਾਰਥਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ, ਤਾਂ ਲੋਕਾਂ ਨੇ ਉਸ ਦੀਆਂ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਉਸਨੂੰ ਇੰਸਟਾ ਕੁਈਨ, ਥਾਰ ਵਾਲੀ ਬੀਬੀ ਆਦਿ ਨਾਂ ਦਿੱਤੇ। ਉਸ ਵੇਲੇ ਅਮਨਦੀਪ ਦੇ ਇੰਸਟਾਗ੍ਰਾਮ ‘ਤੇ ਫਾਲੋਅਰਜ਼ ਦੀ ਗਿਣਤੀ ਅਚਾਨਕ ਵਧ ਗਈ।

Share this content:

Post Comment