Loading Now

ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ

ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ

ਚੰੀਡੀਗੜ੍ਹ, 27 ਜੂਨ – ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੇ ਕਈ ਵੱਡੇ ਖੁਲਾਸੇ ਹੋਏ ਹਨ। ਦਰਅਸਲ, ਖੰਨਾ ‘ਚ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੇ ਵੱਡੇ ਫਰਜ਼ੀਵਾੜੇ ਦਾ ਖ਼ੁਲਾਸਾ ਹੋਇਆ ਹੈ, ਜਿੱਥੇ ਕੁਝ ਵਿਅਕਤੀਆਂ ਵੱਲੋਂ ਜਾਅਲੀ ਐੱਨ. ਓ. ਸੀ. ਲਗਾ ਕੇ ਵਸੀਕੇ ਤਸਦੀਕ ਕਰਵਾਏ ਗਏ ਹਨ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸ਼ਿਕਾਇਤ ਮਿਲਣ ਮਗਰੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਅਲੀ ਐੱਨ.ਓ.ਸੀਜ਼ ਲਗਾ ਕੇ ਵਸੀਕੇ ਤਸਦੀਕ ਕਰਵਾਏ

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਸਰਬਜੀਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਬਾਹੋਮਾਜਰਾ, ਤਹਿਸੀਲ ਖੰਨਾ ਨੇ ਉਨ੍ਹਾਂ ਨੂੰ ਇਕ ਦਰਖਾਸਤ ਪੇਸ਼ ਕਰਕੇ ਬੇਨਤੀ ਕੀਤੀ ਸੀ ਕਿ ਦਫਤਰ ਸਬ ਰਜਿਸਟਰਾਰ ਖੰਨਾ ਵਿਚ ਕੁੱਝ ਵਿਅਕਤੀਆਂ ਨੇ ਜਾਅਲੀ ਐੱਨ.ਓ.ਸੀਜ਼ ਲਗਾ ਕੇ ਵਸੀਕੇ ਤਸਦੀਕ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤਹਿਸੀਲਦਾਰ ਖੰਨਾ ਪਾਸੋਂ ਕਰਵਾਈ ਗਈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 35 ਵਸੀਕੇ ਜਾਅਲੀ ਐੱਨ.ਓ.ਸੀਜ਼ ਲਗਾਕੇ ਤਸਦੀਕ ਕਰਵਾਏ ਗਏ ਹਨ।

ਵਿਅਕਤੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ

ਇਹ ਜਾਅਲੀ ਐਨ.ਓ.ਸੀਜ਼ ਤੋਂ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਉਪ ਪੁਲਿਸ ਕਪਤਾਨ ਖੰਨਾ ਨੂੰ ਇਸ ਦਫਤਰ ਵੱਲੋਂ ਪੱਤਰ ਭੇਜਿਆ ਜਾ ਚੁੱਕਾ ਹੈ ਅਤੇ 18 ਵਸੀਕੇ ਮੈਨੂਅਲ ਐੱਨ.ਓ.ਸੀਜ਼ ਦੇ ਆਧਾਰ ਤੇ ਕੀਤੇ ਗਏ ਹਨ, ਜਿਨ੍ਹਾਂ ਦੀ ਪੜਤਾਲ ਕਾਰਜ ਸਾਧਕ ਅਫਸਰ ਨਗਰ ਕੌਸਲ ਖੰਨਾ ਪਾਸੋਂ ਕਰਵਾਈ ਜਾ ਰਹੀ ਹੈ। ਸਵਾਤੀ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਵਸੀਕਿਆਂ ਦੀ ਪੜਤਾਲ ਰਿਪੋਰਟ ਪ੍ਰਾਪਤ ਹੋਣ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਉਪ ਪੁਲਿਸ ਕਪਤਾਨ ਖੰਨਾ ਨੂੰ ਭੇਜ ਦਿੱਤੇ ਜਾਣਗੇ। ਇਨ੍ਹਾਂ ਤੋਂ ਇਲਾਵਾ ਹੋਰ ਵਸੀਕਿਆਂ ਸਬੰਧੀ ਪੜਤਾਲ ਕਾਰਜ ਸਾਧਕ ਅਫਸਰ ਨਗਰ ਕੌਸਲ ਖੰਨਾ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਖੁਲਾਸੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣਗੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਵੀ ਕੋਈ ਪ੍ਰਾਪਰਟੀ ਖਰੀਦਣੀ ਹੋਵੇ ਤਾਂ ਪ੍ਰਾਰਟੀ ਸਬੰਧੀ ਕਾਗਜ਼ਾਤ ਚੰਗੀ ਤਰ੍ਹਾਂ ਚੈਕ ਕਰਕੇ ਹੀ ਖਰੀਦੀ ਕੀਤੀ ਜਾਵੇ ਤਾਂ ਜੋ ਬਾਅਦ ਵਿਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਕਰਮਚਾਰੀ ਨੂੰ ਬਖਸਿਆ ਨਹੀ ਜਾਵੇਗਾ।

Share this content:

Post Comment