ਸਕੂਲਾਂ ਦੀਆਂ ਛੁੱਟੀਆਂ ਕੋਈ ਨਹੀਂ ਹੋਇਆ ਵਾਧਾ, 1 ਜੁਲਾਈ ਤੋਂ ਲੱਗਣਗੀਆਂ ਕਲਾਸਾਂ
ਚੰਡੀਗੜ੍ਹ, 29 ਜੂਨ – ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਨੂੰ ਲੈ ਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਉਲਝਣ ਬਣੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਸਕੂਲ 7 ਜੁਲਾਈ ਤੋਂ ਖੁੱਲ੍ਹਣ ਦੇ ਦਾਅਵਿਆਂ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ ਛੁੱਟੀਆਂ ਵਧਾਉਣ ਸਬੰਧੀ ਕੋਈ ਅਧਿਕਾਰਿਕ ਹੁਕਮ ਜਾਰੀ ਨਹੀਂ ਕੀਤਾ ਗਿਆ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਅਕਾਦਮਿਕ ਕੈਲੰਡਰ ਮੁਤਾਬਕ, ਰਾਜ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਨਿਰਧਾਰਤ ਸਨ। ਵਿਭਾਗ ਨੇ ਇਸ ਸਮਾਂ-ਸੂਚੀ ਵਿੱਚ ਫਿਲਹਾਲ ਕੋਈ ਤਬਦੀਲੀ ਨਹੀਂ ਕੀਤੀ।
ਇਸ ਤਰ੍ਹਾਂ ਮੌਜੂਦਾ ਅਧਿਕਾਰਿਕ ਸਥਿਤੀ ਅਨੁਸਾਰ ਸਕੂਲਾਂ ਵਿੱਚ ਨਿਯਮਿਤ ਪੜ੍ਹਾਈ 1 ਜੁਲਾਈ 2026 ਤੋਂ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਛੁੱਟੀਆਂ ਨੂੰ 7 ਜੁਲਾਈ ਤੱਕ ਵਧਾਉਣ ਬਾਰੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਸੋਸ਼ਲ ਮੀਡੀਆ ਅਤੇ ਵਟਸਐਪ ‘ਤੇ ਕੁਝ ਸੁਨੇਹਿਆਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੌਸਮ ਅਤੇ ਗਰਮੀ ਨੂੰ ਦੇਖਦੇ ਹੋਏ ਛੁੱਟੀਆਂ ਦੀ ਮਿਆਦ ਵਧਾਈ ਜਾ ਸਕਦੀ ਹੈ ਪਰ ਇਨ੍ਹਾਂ ਦਾਅਵਿਆਂ ਦੀ ਹੁਣ ਤੱਕ ਕਿਸੇ ਵੀ ਸਰਕਾਰੀ ਪੱਧਰ ‘ਤੇ ਪੁਸ਼ਟੀ ਨਹੀਂ ਹੋਈ।
Share this content:



Post Comment