ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ
3, ਜੁਲਾਈ – 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਤੋਂ ਵੱਡੀ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਚੁੱਪ-ਚਾਪ ਦਿੱਲੀ ਪਹੁੰਚੇ ਹਨ। ਉਨ੍ਹਾਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ। ਕਾਂਗਰਸ ਨੇ ਉਨ੍ਹਾਂ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਇਸ ਦੌਰਾਨ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਅੱਜ ਆਪਣੀ ਮੋਰਿੰਡਾ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਦੀ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਚੰਨੀ ਦੇ ਸੱਦੇ ‘ਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਮੀਟਿੰਗ ‘ਚ ਪੁੱਜੇ ਹਨ।
ਇਸ ਤੋਂ ਇਲਾਵਾ ਸਾਬਕਾ ਡਿਪਟੀ ਸੀ.ਐਮ ਓ.ਪੀ.ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਗੁਰਕੀਰਤ ਕੋਟਲੀ ਤੋਂ ਇਲਾਵਾ ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਚੰਨੀ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ। ਆਗੂਆਂ ਦੀ ਆਮਦ ਅਜੇ ਵੀ ਜਾਰੀ ਹੈ। ਚੰਨੀ ਆਪਣੇ ਸਮਰਥਕ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਮੀਟਿੰਗ ਵਿੱਚ ਸ਼ਾਮਲ ਸਾਬਕਾ ਵਿਧਾਇਕ ਦਰਸ਼ਨ ਬਰਾੜ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਚੰਨੀ ਨੂੰ ਸੂਬਾ ਪਾਰਟੀ ਮੁਖੀ ਨਿਯੁਕਤ ਨਹੀਂ ਕੀਤਾ ਜਾਂਦਾ ਤਾਂ ਕਾਂਗਰਸ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕੇਗੀ।
Share this content:



Post Comment