ਯੋਗ ਔਰਤਾਂ ਦੇ ਹੁਣ ਹਰ ਮਹੀਨੇ ਖਾਤਿਆਂ ‘ਚ ਆਉਣਗੇ 2500 ਰੁਪਏ
ਨਵੀਂ ਦਿੱਲੀ, 9 ਜੁਲਾਈ – ਔਰਤਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਹੁਣ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਮਿਲਣਗੇ। ਦਰਅਸਲ, ਦਿੱਲੀ ਦੀ ਰੇਖਾ ਗੁਪਤਾ ਦੀ ਸਰਕਾਰ ਨੇ ਔਰਤਾਂ ਦੀ ਵਿੱਤੀ ਸਹਾਇਤਾ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਆਪਣੀ ਪ੍ਰਸਤਾਵਿਤ ‘ਮਹਿਲਾ ਸਮ੍ਰਿਧੀ ਯੋਜਨਾ’ (ਜਿਸ ਦੇ ਤਹਿਤ ਯੋਗ ਔਰਤਾਂ ਨੂੰ 2,500 ਰੁਪਏ ਦੀ ਮਹੀਨਾਵਾਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ) ਦਾ ਨਾਮ ਬਦਲ ਕੇ ‘ਦਿੱਲੀ ਲਕਸ਼ਮੀ ਯੋਜਨਾ’ ਰੱਖ ਸਕਦੀ ਹੈ। ਇਸ ਦੀ ਜਾਣਕਾਰੀ ਸੂਤਰਾਂ ਵੱਲੋਂ ਮਿਲੀ ਹੈ।
ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 2,500 ਰੁਪਏ ਮਿਲਣਗੇ
ਜਾਣਕਾਰੀ ਲਈ ਦੱਸ ਦੇਈਏ ਕਿ ਦਿੱਲੀ ਸਰਕਾਰ ਵੱਲੋਂ 28 ਅਗਸਤ ਯਾਨੀ ਰੱਖੜੀ ਵਾਲੇ ਦਿਨ ਮਹਿਲਾ ਸਮ੍ਰਿੱਧੀ ਯੋਜਨਾ ਨੂੰ ਰਸਮੀ ਤੌਰ ‘ਤੇ ਸ਼ੁਰੂ ਕਰਨ ਦੀ ਉਮੀਦ ਹੈ। ਇਸ ਯੋਜਨਾ ਦੇ ਤਹਿਤ 21 ਤੋਂ 60 ਸਾਲ ਦੀ ਉਮਰ ਵਰਗ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 2,500 ਰੁਪਏ ਮਿਲਣਗੇ। ਸੂਤਰ ਨੇ ਦੱਸਿਆ ਕਿ ਸਰਕਾਰ ਨੇ ਇਸ ਯੋਜਨਾ ਲਈ ਇੱਕ ਰਜਿਸਟ੍ਰੇਸ਼ਨ ਪੋਰਟਲ ਵੀ ਬਣਾਇਆ ਹੈ ਅਤੇ ਔਰਤਾਂ ਦੀ ਸੁਰੱਖਿਆ ਨੂੰ ਵਧਾਉਣ ਲਈ ਇੱਕ ਮੋਬਾਈਲ ਐਪ ਲਾਂਚ ਕਰਨ ਦੀ ਯੋਜਨਾ ਬਣਾਈ ਹੈ। ਇਹ ਯੋਜਨਾ 2025 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਮੁੱਖ ਵਾਅਦਿਆਂ ਵਿੱਚੋਂ ਇੱਕ ਸੀ।
ਕਰੀਬ 17 ਲੱਖ ਔਰਤਾਂ ਨੂੰ ਫਾਇਦਾ ਹੋਵੇਗਾ
ਇਸਦੇ ਨਾਲ ਹੀ ਔਰਤਾਂ ਦੀ ਉਮੀਦ ਵਧੀ ਹੈ, ਇਸ ਯੋਜਨਾ ਨਾਲ ਰਾਜਧਾਨੀ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਕਰੀਬ 17 ਲੱਖ ਔਰਤਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਇਸ ਯੋਜਨਾ ਨੂੰ ਲਾਗੂ ਕਰੇਗਾ। ਇਸ ਸਕੀਮ ਦਾ ਐਲਾਨ ਪਹਿਲਾਂ 1 ਜੂਨ ਨੂੰ ਹੋਣ ਦੀ ਉਮੀਦ ਸੀ। ਹਾਲਾਂਕਿ, ਸਰਕਾਰ ਦੇ ਨਾਮ ਬਦਲਣ ਦੇ ਫੈਸਲੇ ਕਾਰਨ ਇਸਦੀ ਸ਼ੁਰੂਆਤ ਵਿੱਚ ਦੇਰੀ ਹੋਈ। ਸੂਤਰਾਂ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪੋਰਟਲ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਯੋਜਨਾ ਦੇ ਰਸਮੀ ਤੌਰ ‘ਤੇ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਇਸਨੂੰ ਲਾਂਚ ਕੀਤੇ ਜਾਣ ਦੀ ਸੰਭਾਵਨਾ ਹੈ।
Share this content:



Post Comment