Loading Now

ਸਪੀਕਰ ਸ. ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਸ. ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਕੀਤੀਆਂ ਤਕਸੀਮ

ਫ਼ਰੀਦਕੋਟ, 15 ਜੁਲਾਈ (ਗਿਆਨ ਸਿੰਘ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਰੱਖੇ ਗਏ ਮਸਲਿਆਂ ਦੇ ਜਲਦ ਅਤੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ।

WhatsApp-Image-2026-07-14-at-3.36.42-PM-1-1024x643 ਸਪੀਕਰ ਸ. ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਇਸ ਦੌਰਾਨ ਸ. ਸੰਧਵਾਂ ਨੇ ਲੋੜਵੰਦ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਤੱਕ ਮਦਦ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਪੂਰਾ ਸਨਮਾਨ ਦਿੱਤਾ ਜਾ ਰਿਹਾ ਹੈ।

ਸੁਖਜੀਤ ਸਿੰਘ ਸਰਪੰਚ ਧੂੜਕੋਟ, ਦਿਲਬਾਗ ਸਿੰਘ, ਜਤਿੰਦਰ ਸਿੰਘ ਬਰਾੜ, ਮਨਜਿੰਦਰ ਸਿੰਘ ਲਾਡੀ, ਹਰਦੇਵ ਸਿੰਘ, ਬਖਤੌਰ ਸਿੰਘ, ਅਰਜਨ ਸਿੰਘ, ਪ੍ਰਧਾਨ ਕਾਕਾ ਸਿੰਘ, ਸੇਵਕ ਸਿੰਘ ਹਲਕਾ ਪ੍ਰਧਾਨ, ਜਗਰੂਪ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਮਨਪ੍ਰੀਤ ਸਿੰਘ ਬਰਾੜ, ਚੰਦ ਸਿੰਘ ਸਰਾਂ, ਜਗਸੀਰ ਸਿੰਘ ਗਿੱਲ, ਬਲਦੇਵ ਸਿੰਘ, ਬੱਬੂ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

 

Share this content:

Post Comment