ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਅੰਮ੍ਰਿਤਸਰ, 17 ਜੁਲਾਈ – ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੌਰਾਨ ਰੋਸ ਵਿਖਾਵੇ ਦੇ ਦਿੱਤੇ ਗਏ ਸੱਦੇ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਦਿਆਂ ਵਿਰੋਧ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਵੀ ਕੀਤਾ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਲਈ ਵੀ ਨੁਕਸਾਨਦੇਹ ਹੈ।
ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੌਰਾਨ ਜਲੰਧਰ ਵਿੱਚ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਜਾਣਦਾ, ਜੋ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ, ਨੂੰ ਪੁਲੀਸ ਵੱਲੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ । ਉਹਨਾਂ ਆਖਿਆ ਕਿ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਵਿਘਨ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਹ ਸਿਰਫ ਇਸ ਫੇਰੀ ਦੇ ਵਿਰੋਧ ਵਿੱਚ ਪੁਤਲੇ ਫੂਕ ਕੇ ਰੋਸ ਵਿਖਾਵੇ ਕਰ ਰਹੇ ਹਨ। ਉਹਨਾਂ ਆਖਿਆ ਕਿ ਬਿਮਾਰ ਕਿਸਾਨ ਆਗੂ ਦੀ ਘਰ ਵਿੱਚ ਕੀਤੀ ਗਈ ਨਜ਼ਰਬੰਦੀ ਨੂੰ ਖਤਮ ਕੀਤਾ ਜਾਵੇ।
Share this content:



Post Comment