Loading Now

ਭੁੱਖ ਹੜਤਾਲ ’ਤੇ ਬੈਠੇ ਪ੍ਰਦਰਸ਼ਨ ਵਾਲੀ ਥਾਂ ਤੋਂ ਸੋਨਮ ਵਾਂਗਚੁਕ ਨੂੰ ਲੈ ਗਈ ਪੁਲਿਸ

ਭੁੱਖ ਹੜਤਾਲ ’ਤੇ ਬੈਠੇ ਪ੍ਰਦਰਸ਼ਨ ਵਾਲੀ ਥਾਂ ਤੋਂ ਸੋਨਮ ਵਾਂਗਚੁਕ ਨੂੰ ਲੈ ਗਈ ਪੁਲਿਸ

ਨਵੀਂ ਦਿੱਲੀ, 18 ਜੁਲਾਈ – ਦਿੱਲੀ ਪੁਲੀਸ ਨੇ ਦੱਸਿਆ ਕਿ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਾਰਕੁਨ ਸੋਨਮ ਵਾਂਗਚੁਕ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦੀ ਭੁੱਖ ਹੜਤਾਲ ਦੇ 21ਵੇਂ ਦਿਨ ਸ਼ਨਿਚਰਵਾਰ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਅਤੇ ਮਾਹਿਰਾਂ ਦੀ ਡਾਕਟਰੀ ਸਲਾਹ ‘ਤੇ ਸ੍ਰੀ ਸੋਨਮ ਵਾਂਗਚੁਕ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਦੇਖਭਾਲ ਲਈ ਹਸਪਤਾਲ ਭੇਜਿਆ ਗਿਆ ਹੈ।

ਕਿਹਾ ਗਿਆ ਹੈ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਸਮੇਂ ਪ੍ਰਦਰਸ਼ਨਕਾਰੀਆਂ ਨੇ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮਾਮੂਲੀ ਹੰਗਾਮਾ ਹੋਇਆ, ਹਾਲਾਂਕਿ ਪੁਲੀਸ ਨੇ ਵੱਧ ਤੋਂ ਵੱਧ ਸੰਜਮ ਵਰਤਿਆ ਅਤੇ ਇਸ ਕਾਰਵਾਈ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਜੰਤਰ-ਮੰਤਰ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਜਲਦੀ ਤੋਂ ਜਲਦੀ ਸ਼ਾਂਤੀਪੂਰਵਕ ਜਗ੍ਹਾ ਖਾਲੀ ਕਰ ਦੇਣ। ਵਾਂਗਚੁਕ ਦੇ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਵਾਲੀ ਥਾਂ ‘ਤੇ ਦਿੱਲੀ ਪੁਲਿਸ ਦੇ ਜਵਾਨਾਂ ਦੀ ਭਾਰੀ ਤਾਇਨਾਤੀ ਦੇਖੀ ਗਈ। ਇਹ ਘਟਨਾਕ੍ਰਮ 20 ਜੁਲਾਈ ਨੂੰ ਵਾਂਗਚੁਕ ਅਤੇ ਉਨ੍ਹਾਂ ਦੇ ਸਮਰਥਕਾਂ ਦੁਆਰਾ ਸੰਸਦ ਵੱਲ ਕੀਤੇ ਜਾਣ ਵਾਲੇ ਯੋਜਨਾਬੱਧ ਮਾਰਚ ਤੋਂ ਦੋ ਦਿਨ ਪਹਿਲਾਂ ਵਾਪਰਿਆ ਹੈ।

ਸੋਨਮ ਵਾਂਗਚੁਕ ਨੂੰ ਹਸਪਤਾਲ ਭੇਜੇ ਜਾਣ ਤੋਂ ਬਾਅਦ ਜੰਤਰ-ਮੰਤਰ ‘ਤੇ ਸੁਰੱਖਿਆ ਸਖ਼ਤ

ਕਾਰਕੁਨ ਸੋਨਮ ਵਾਂਗਚੁਕ, ਜਿਨ੍ਹਾਂ ਦੀ 20 ਦਿਨਾਂ ਦੀ ਭੁੱਖ ਹੜਤਾਲ ਦੌਰਾਨ ਸਿਹਤ ਵਿਗੜ ਗਈ ਸੀ, ਨੂੰ ਹਸਪਤਾਲ ਭੇਜੇ ਜਾਣ ਤੋਂ ਬਾਅਦ ਸ਼ਨਿਚਰਵਾਰ ਨੂੰ ਜੰਤਰ-ਮੰਤਰ ਅਤੇ ਨਵੀਂ ਦਿੱਲੀ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਹੋਏ ਮਾਮੂਲੀ ਹੰਗਾਮੇ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜੰਤਰ-ਮੰਤਰ ਅਤੇ ਨੇੜਲੇ ਇਲਾਕਿਆਂ ਵਿੱਚ ਦਿੱਲੀ ਪੁਲੀਸ ਦੇ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਅਤੇ ਸੈਲਾਨੀਆਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮੁੱਖ ਪੁਆਇੰਟਾਂ ‘ਤੇ ਬੈਰੀਕੇਡ ਲਗਾਏ ਗਏ ਹਨ ਅਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਨਵੀਂ ਦਿੱਲੀ) ਸਚਿਨ ਸ਼ਰਮਾ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਹਤ ਵਿਗੜਨ ‘ਤੇ ਵਾਂਗਚੁਕ ਨੂੰ ਹਸਪਤਾਲ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ, “ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਸਿਹਤ ਸਥਿਤੀ ਤੇ ਡਾਕਟਰੀ ਸਲਾਹ ਦੇ ਅਨੁਸਾਰ, ਅਸੀਂ ਸੋਨਮ ਵਾਂਗਚੁਕ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਹੈ, ਜਿੱਥੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਜ਼ਰੂਰੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।” ਦਿੱਲੀ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਹਿਰਾਂ ਦੀ ਸਲਾਹ ‘ਤੇ ਵਾਂਗਚੁਕ ਨੂੰ ਜ਼ਰੂਰੀ ਡਾਕਟਰੀ ਦੇਖਭਾਲ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਿਆਨ ਵਿੱਚ ਕਿਹਾ ਗਿਆ, “ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਤੇ ਮਾਹਿਰਾਂ ਦੀ ਡਾਕਟਰੀ ਸਲਾਹ ਦੇ ਅਨੁਸਾਰ, ਸ੍ਰੀ ਸੋਨਮ ਵਾਂਗਚੁਕ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਦੇਖਭਾਲ ਲਈ ਹਸਪਤਾਲ ਭੇਜਿਆ ਗਿਆ ਹੈ।

ਪੁਲੀਸ ਨੇ ਕਿਹਾ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਵੇਲੇ ਕੁਝ ਪ੍ਰਦਰਸ਼ਨਕਾਰੀਆਂ ਨੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮਾਮੂਲੀ ਹੰਗਾਮਾ ਹੋਇਆ, ਹਾਲਾਂਕਿ ਪੁਲੀਸ ਨੇ ਵੱਧ ਤੋਂ ਵੱਧ ਸੰਜਮ ਵਰਤਿਆ ਅਤੇ ਇਸ ਕਾਰਵਾਈ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ। ਪੁਲੀਸ ਨੇ ਦੱਸਿਆ ਕਿ ਸਾਵਧਾਨੀ ਵਜੋਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ, “ਅਸੀਂ ਜੰਤਰ-ਮੰਤਰ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਜਲਦੀ ਤੋਂ ਜਲਦੀ ਸ਼ਾਂਤੀਪੂਰਵਕ ਜਗ੍ਹਾ ਖਾਲੀ ਕਰ ਦੇਣ।”

ਪ੍ਰਦਰਸ਼ਨਕਾਰੀ ਨੇ, “ਸਵੇਰੇ-ਸਵੇਰੇ, ਉਨ੍ਹਾਂ ਨੇ ਲਗਪਗ ਦਸ ਪੁਲੀਸ ਅਧਿਕਾਰੀਆਂ ਨੂੰ ਭੇਜਿਆ, ਇਹ ਦਾਅਵਾ ਕਰਦੇ ਹੋਏ ਕਿ ਉਹ ਇੱਕ ਮੈਡੀਕਲ ਟੀਮ ਹਨ। ਸਾਨੂੰ ਅਹਿਸਾਸ ਹੋਇਆ ਕਿ ਉਹ ਪੁਲੀਸ ਵਾਲੇ ਸਨ ਕਿਉਂਕਿ ਉਹ ਡਾਕਟਰਾਂ ਵਰਗੇ ਨਹੀਂ ਲੱਗ ਰਹੇ ਸਨ, ਅਤੇ ਉਨ੍ਹਾਂ ਨੇ ਸਾਰੇ ਵਲੰਟੀਅਰਾਂ ਨੂੰ ਪਾਸੇ ਹਟਣ ਦਾ ਆਦੇਸ਼ ਦਿੱਤਾ। ਅਸੀਂ ਉਨ੍ਹਾਂ ਨੂੰ ਉਡੀਕ ਕਰਨ ਲਈ ਬੇਨਤੀ ਕਰਦੇ ਰਹੇ, ਪਰ ਅਚਾਨਕ ਉਨ੍ਹਾਂ ਨੇ ਐਲਾਨ ਕੀਤਾ ਕਿ ਹਾਈ ਕੋਰਟ ਦਾ ਆਦੇਸ਼ ਹੈ ਜਿਸ ਅਨੁਸਾਰ ਉਨ੍ਹਾਂ ਨੂੰ ਸੋਨਮ ਸਰ ਨੂੰ ਲੈ ਕੇ ਜਾਣਾ ਹੈ। ਇਸ ਦੌਰਾਨ, ਅਭਿਜੀਤ ਹੁਣੇ ਹੀ ਵਾਸ਼ਰੂਮ ਜਾਣ ਲਈ ਗਿਆ ਸੀ; ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ, ਇਸ ਲਈ ਉਹ ਇੱਥੇ ਨਹੀਂ ਆ ਸਕਦਾ, ਅਤੇ ਉਸਦਾ ਫ਼ੋਨ ਵੀ ਨਹੀਂ ਲੱਗ ਰਿਹਾ ਹੈ… ਸਾਰੇ ਪੁਲੀਸ ਵਾਲੇ ਸਾਦੇ ਕੱਪੜਿਆਂ ਵਿੱਚ ਸਨ।”

ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦੀਪਕੇ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪੁਲੀਸ ਦੁਆਰਾ ਕੁੱਟਿਆ ਗਿਆ ਅਤੇ ਹਿਰਾਸਤ ਵਿੱਚ ਲਿਆ ਗਿਆ ਹੈ। ਜਿਵੇਂ ਹੀ ਇਹ ਵਾਪਰਿਆ, ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨੇ ਭੁੱਖ ਹੜਤਾਲ ‘ਤੇ ਬੈਠੇ ਹੋਰ ਕਾਰਕੁਨਾਂ, ਜਿਨ੍ਹਾਂ ਵਿੱਚ ਜੇਐੱਨਯੂ ਦੀ ਪੀਐਚਡੀ ਵਿਦਿਆਰਥਣ ਨੇਹਾ ਬੋਰਾ ਵੀ ਸ਼ਾਮਲ ਸੀ, ਨੂੰ ਪੁਲਿਸ ਕਾਰਵਾਈ ਤੋਂ ਬਚਾਉਣ ਲਈ ਮਨੁੱਖੀ ਲੜੀ ਬਣਾਈ।

Share this content:

Post Comment